Thu, Apr 25, 2024
Whatsapp

ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀ ਲੜਕੀ ਦੀ ਮੌਤ

Written by  Shanker Badra -- November 06th 2020 03:00 PM
ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀ ਲੜਕੀ ਦੀ ਮੌਤ

ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀ ਲੜਕੀ ਦੀ ਮੌਤ

ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀ ਲੜਕੀ ਦੀ ਮੌਤ:ਭਗਤਾ ਭਾਈਕਾ : ਬਠਿੰਡਾ ਦੇ ਕਸਬਾ ਭਗਤਾ ਭਾਈਕਾ ਵਿਖੇ ਬੀਤੀ ਦੇਰ ਰਾਤ ਇਕ ਘਰ 'ਚ ਸ਼ਰੇਆਮ ਅੰਨ੍ਹੇਵਾਹ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਇਕ ਲੜਕੀ ਦੀ ਮੌਤ ਹੋ ਗਈ ਹੈ। ਹਮਲਾਵਰ ਪਰਿਵਾਰ ਨਜ਼ਦੀਕੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। [caption id="attachment_447069" align="aligncenter" width="297"]Bhagta Bhaika: man firing at his relatives Home ,killing a foreign girl ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀਲੜਕੀ ਦੀ ਮੌਤ[/caption] ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਉਰਫ਼ ਕੁਕੂ ਦੇ ਘਰ ਬੀਤੀ ਰਾਤ ਕਰੀਬੀ ਰਿਸ਼ਤੇਦਾਰਾਂ ਵੱਲੋਂ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਇਕ ਕੁੜੀ ਦੀ ਮੌਤ ਹੋ ਗਈ ਤੇ 3 ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਕੁੜੀ ਇਸ ਸਮੇਂ ਕੈਨੇਡਾ ਤੋਂ ਇਸ ਪਰਿਵਾਰ ਕੋਲ ਮਿਲਣ ਲਈ ਆਈ ਹੋਈ ਸੀ। [caption id="attachment_447068" align="aligncenter" width="300"]Bhagta Bhaika: man firing at his relatives Home ,killing a foreign girl ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀਲੜਕੀ ਦੀ ਮੌਤ[/caption] ਇਸ ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ 'ਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਦੀ ਪੁਲਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। [caption id="attachment_447067" align="aligncenter" width="300"]Bhagta Bhaika: man firing at his relatives Home ,killing a foreign girl ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਵਿਦੇਸ਼ ਤੋਂ ਪਰਤੀਲੜਕੀ ਦੀ ਮੌਤ[/caption] ਫ਼ਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਦੀ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪਰਤੀ ਸੀ। ਇਹ ਝਗੜਾ ਘਰੇਲੂ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ। -PTCNews


Top News view more...

Latest News view more...