ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੁਰਸਕਾਰਾਂ ਲਈ ਯੁਵਕ ਸੇਵਾਵਾਂ ਵਿਭਾਗ ਨੇ ਅਰਜ਼ੀਆਂ ਮੰਗੀਆਂ ਹਨ।30 ਨਵੰਬਰ ਤਕ ਨੌਜਵਾਨ ਅਪਲਾਈ ਕਰ ਸਕਦੇ ਹਨ। 46 ਯੁਵਕਾਂ ਨੂੰ 51 ਹਜ਼ਾਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਪਿਛਲੇ ਕਈ ਸਾਲਾਂ ਤੋਂ ਇਹ ਪੁਰਸਕਾਰ ਰੁਕੇ ਹੋਏ ਸੀ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਅਰਜ਼ੀਆਂ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ 'ਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪਿਛਲੇ ਕਈ ਸਾਲਾਂ ਤੋ ਰੁਕੇ ਹੋਏ ਸਨ ਪਰ ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...@meet_hayer — Bhagwant Mann (@BhagwantMann) September 28, 2022
-PTC News
ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਬੇਅਦਬੀ ਦੇ ਮੁਲਜ਼ਮਾਂ ਦੀ ਕੁੱਟਮਾਰ ਕਰਨ ਵਾਲੇ ਸਿੱਖਾਂ ਨੂੰ ਐਸਜੀਪੀਸੀ ਦੇਵੇਗੀ ਇਨਾਮ