ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲਾ, ਹਰਪਾਲ ਚੀਮਾ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵਿਭਾਗ ਵੰਡੇ ਗਏ ਹਨ। ਗ੍ਰਹਿ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰਾਲਾ, ਵਿਜੈ ਸਿੰਗਲਾ ਨੂੰ ਸਿਹਤ ਮੰਤਰੀ, ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ ਸਪਾਟਾ ਵਿਭਾਗ , ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਹਰਭਜਨ ਸਿੰਘ ਨੂੰ ਬਿਜਲੀ ਵਿਭਾਗ ਦਾ ਮੰਤਰੀ, ਲਾਲ ਚੰਦ ਨੂੰ ਖੁਰਾਕ ਤੇ ਸਪਲਾਈ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਹੋਣਗੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ, ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਅਤੇ ਬ੍ਰਹਮ ਸ਼ੰਕਰ ਨੂੰ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਦਿੱਤਾ ਗਿਆ ਹੈ।
ਪੰਜਾਬ 'ਚ ਮੰਤਰੀਆਂ ਨੂੰ ਵੰਡੇ ਵਿਭਾਗ, ਜਾਣੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਗ੍ਰਹਿ ਅਤੇ ਆਬਕਾਰੀ ਮੰਤਰਾਲਾ- ਮੁੱਖ ਮੰਤਰੀ ਭਗਵੰਤ ਮਾਨ
ਵਿੱਤ ਮੰਤਰੀ- ਹਰਪਾਲ ਚੀਮਾ
ਸਿੱਖਿਆ ਮੰਤਰੀ- ਗੁਰਮੀਤ ਸਿੰਘ ਮੀਤ ਹੇਅਰ
ਸੈਰ ਸਪਾਟਾ ਮੰਤਰੀ- ਹਰਜੋਤ ਬੈਂਸ
ਇਸਤਰੀ ਤੇ ਬਾਲ ਵਿਕਾਸ ਮੰਤਰਾਲਾ- ਡਾ.ਬਲਜੀਤ ਕੌਰ
ਟਰਾਂਸਪੋਰਟ ਮੰਤਰੀ- ਲਾਲਜੀਤ ਭੁੱਲਰ
ਜਲ ਸਪਲਾਈ ਮੰਤਰੀ- ਬ੍ਰਹਮਸ਼ੰਕਰ ਜ਼ਿੰਪਾ
ਸਿਹਤ ਵਿਭਾਗ- ਡਾ. ਵਿਜੇ ਸਿੰਗਲਾ
ਕਾਨੂੰਨ ਤੇ ਸੈਰ ਸਪਾਟਾ ਮੰਤਰੀ- ਹਰਜੋਤ ਬੈਂਸ
ਬਿਜਲੀ ਮੰਤਰੀ - ਹਰਭਜਨ ਸਿੰਘ ਈਟੀਓ
ਖੁਰਾਕ ਸਪਲਾਈ ਮੰਤਰੀ- ਲਾਲਚੰਦ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ- ਕੁਲਦੀਪ ਸਿੰਘ ਧਾਲੀਵਾਲ
ਇਹ ਵੀ ਪੜ੍ਹੋ:ਜੰਗਲੀ ਸੂਰਾਂ ਨੇ ਪਾਈ ਦਹਿਸ਼ਤ, ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗੀ ਮਦਦ
-PTC News