ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਨੀਮ ਫੌਜੀ ਦਸਤਿਆਂ ਦੀਆਂ 10 ਹੋਰ ਕੰਪਨੀਆਂ ਦੀ ਮੰਗ, ਐਂਟੀ ਡਰੋਨ ਸਿਸਟਮ ਦੀ ਮੰਗ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰੀ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆ ਬਾਰੇ ਚਰਚਾ ਹੋਈ।
ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮੰਗ ਕੀਤੀ ਹੈ ਕਿ ਪੰਜਾਬ ਦੇ ਅਧਿਕਾਰਾਂ ਨੂੰ ਮੁੜ ਬਹਾਲ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਣਕ ਦੇ ਸੀਜ਼ਨ ਮੌਕੇ ਕੇਂਦਰ ਸਰਕਾਰ ਨੇ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਿਆ ਜਿਸ ਕਰਕੇ 500 ਰੁਪਏ ਦੇ ਮੁਆਵਜ਼ੇ ਦੀ ਕਿਸਾਨ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਹਿ ਮੰਤਰੀ ਕੋਲੋਂ 500 ਰੁਪਏ ਦੇ ਮੁਆਵਜ਼ੇ ਦੀ ਮੰਗ ਬਾਰੇ ਚਰਚਾ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਨੂੰ ਕਾਇਮ ਰੱਖਣ ਲਈ ਅਮਿਤ ਸ਼ਾਹ ਨਾਲ ਖਾਸ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰੱਹਦੀ ਸੂਬਾ ਹੋਣ ਕਰਕੇ ਨੈਸ਼ਨਲ ਸੁਰੱਖਿਆ ਅਹਿਮ ਮੁੱਦਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਸਾਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਪੰਜਾਬ ਵਿਚਲੀ ਅਮਨ ਸ਼ਾਂਤੀ ਲਈ ਪੂਰਾ ਸਹਿਯੋਗ ਦੇਵਾਂਗੇ।
ਭਗਵੰਤ ਮਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਆਏ ਰਹੇ ਡਰੋਨਾਂ ਲਈ ਐਂਟੀ ਡਰੋਨ ਸਿਸਟਮ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਆ ਗਈਆ ਹਨ ਅਤੇ 10 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰੀ ਕ੍ਰਾਂਤੀ ਮੌਕੇ ਪੰਜਾਬ ਦੇ ਦੇਸ਼ ਦੇ ਭੰਡਾਰ ਭਰ ਦਿੱਤੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਐਫਸੀਆਈ ਦੁਆਰਾ ਸਾਰੀ ਫਸਲ ਚੁੱਕਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।
ਇਹ ਵੀ ਪੜ੍ਹੋ:ਉੱਤਰੀ ਕੋਰੀਆ 'ਚ ਕੋਰੋਨਾ ਦਾ ਕਹਿਰ, ਮਰੀਜ਼ਾਂ ਦਾ ਅੰਕੜਾ 20 ਲੱਖ