Sat, Apr 27, 2024
Whatsapp

ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਬਦਤਮੀਜ਼ੀ ਕਰਨ ਦਾ ਮਾਮਲਾ, ਡਾ. ਚੀਮਾ ਤੇ ਬਿਕਰਮ ਮਜੀਠੀਆ ਨੇ ਮਾਨ ਦੇ ਵਤੀਰੇ ਦੀ ਕੀਤੀ ਨਿਖੇਧੀ

Written by  Jashan A -- December 24th 2019 06:28 PM
ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਬਦਤਮੀਜ਼ੀ ਕਰਨ ਦਾ ਮਾਮਲਾ, ਡਾ. ਚੀਮਾ ਤੇ ਬਿਕਰਮ ਮਜੀਠੀਆ ਨੇ ਮਾਨ ਦੇ ਵਤੀਰੇ ਦੀ ਕੀਤੀ ਨਿਖੇਧੀ

ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਬਦਤਮੀਜ਼ੀ ਕਰਨ ਦਾ ਮਾਮਲਾ, ਡਾ. ਚੀਮਾ ਤੇ ਬਿਕਰਮ ਮਜੀਠੀਆ ਨੇ ਮਾਨ ਦੇ ਵਤੀਰੇ ਦੀ ਕੀਤੀ ਨਿਖੇਧੀ

ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਬਦਤਮੀਜ਼ੀ ਕਰਨ ਦਾ ਮਾਮਲਾ, ਡਾ. ਚੀਮਾ ਤੇ ਬਿਕਰਮ ਮਜੀਠੀਆ ਨੇ ਮਾਨ ਦੇ ਵਤੀਰੇ ਦੀ ਕੀਤੀ ਨਿਖੇਧੀ,ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਦੇ ਸਵਾਲ ‘ਤੇ ਭੜਕੇ ਗਏ ਹਨ। ਜਿਸ ਤੋਂ ਬਾਅਦ ਵਿਰੋਧੀ ਦਲਾਂ ਵੱਲੋਂ ਭਗਵੰਤ ਮਾਨ ਨੂੰ ਘੇਰਿਆ ਜਾ ਰਿਹਾ ਹੈ। Bhagwant Mannਭਗਵੰਤ ਮਾਨ ਦੀ ਇਸ ਹਰਕਤ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਨਿਸ਼ਾਨਾ ਸਾਧਿਆ ਹੈ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਮਾਨ ਦੇ ਵਤੀਰੇ ਦੀ ਨਿਖੇਧੀ ਕੀਤੀ ਹੈ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਾ ਵਫ਼ਦ ਸਿੱਖ ਮੁੱਦਿਆਂ ਉੱਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਸਬੰਧੀ ਆਮ ਆਦਮੀ ਪਾਰਟੀ ਮੀਡੀਆ ਤੋਂ ਲਿਖਤੀ ਰੂਪ 'ਚ ਮੁਆਫ਼ੀ ਮੰਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀਆਂ ਹਰਕਤਾਂ ਕਰਕੇ ਪੰਜਾਬੀਆਂ ਦਾ ਸਿਰ ਨੀਵਾਂ ਹੋ ਰਿਹਾ। ਡਾ. ਚੀਮਾ ਨੇ ਪੱਤਰਕਾਰਾਂ ਨੂੰ ਸਲਾਹ ਦਿੱਤੀ ਕਿ ਭਗਵੰਤ ਮਾਨ ਨੂੰ ਸਵਾਲ ਕਰਨ ਤੋਂ ਪਹਿਲਾਂ ਉਸ ਤੋਂ ਡੋਪ ਟੈਸਟ ਦੀ ਰਿਪੋਰਟ ਮੰਗੀ ਜਾਵੇ। ਤੁਹਾਨੂੰ ਦੱਸ ਦਈਏ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਜਦੋਂ ਭਗਵੰਤ ਮਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਕਿਸੇ ਪੱਤਰਕਾਰ ਨੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਲੈ ਕੇ ਭਗਵੰਤ ਮਾਨ ਨੂੰ ਸਵਾਲ ਕੀਤਾ ਤਾਂ ਭਗਵੰਤ ਮਾਨ ਨੂੰ ਗੁੱਸਾ ਆ ਗਿਆ ਅਤੇ ਉਹ ਪੱਤਰਕਾਰ ਨਾਲ ਬਹਿਸਣ ਲੱਗ ਪਏ। Bhagwant Mannਇਸ ਦੌਰਾਨ ਗੱਲ ਇੱਥੋਂ ਤੱਕ ਵਧ ਗਈ ਕਿ ਭਗਵੰਤ ਮਾਨ ਆਪਣੀ ਸੀਟ ‘ਤੇ ਖੜ੍ਹੇ ਹੋ ਕੇ ਗੁੱਸੇ ‘ਚ ਪੱਤਰਕਾਰ ਨੂੰ ਬੋਲਣ ਲੱਗ ਪਏ ਸਨ। ਜਿਸ ਤੋਂ ਬਾਅਦ ਭਗਵੰਤ ਮਾਨ ਸਵਾਲਾਂ ਦੇ ਜਵਾਬ ਦਿੱਤੇ ਬਿਨ੍ਹਾਂ ਹੀ ਕਮਰੇ ‘ਚੋਂ ਬਾਹਰ ਭੱਜ ਗਏ। -PTC News


Top News view more...

Latest News view more...