ਮੁੱਖ ਖਬਰਾਂ

ਭਗਵੰਤ ਮਾਨ ਆਪਣੇ ਰੁਤਬੇ ਦਾ ਸਤਿਕਾਰ ਕਰਨ : ਸੁਖਬੀਰ ਸਿੰਘ ਬਾਦਲ

By Ravinder Singh -- May 29, 2022 8:07 am -- Updated:May 29, 2022 8:07 am

ਚੰਡੀਗੜ੍ਹ : ਸਿੱਖਿਆ ਦੇ ਰਾਸ਼ਟਰੀ ਸਰਵੇਖਣ ਵਿੱਚ ਪੰਜਾਬ ਸਭ ਤੋਂ ਅੱਵਲ ਤੇ ਦਿੱਲੀ ਹੇਠਲੇ 5 ਸੂਬਿਆਂ ਵਿਚ ਪੁੱਜ ਗਿਆ ਹੈ। ਇਸ ਉਤੇ ਟਿੱਪਣੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਾਪਤੀ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦੇਣਾ ਵੀ ਆਪਣਾ ਫਰਜ਼ ਨਹੀਂ ਸਮਝਿਆ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਕਾਰਨ ਹੈ ਕਿ ਭਗਵੰਤ ਸਿੰਘ ਮਾਨ ਅਰਵਿੰਦ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਸ ਸਰਵੇਖਣ ਵਿੱਚ ਦਿੱਲੀ ਦਾ ਸਕੂਲ ਮਾਡਲ ਜਾਅਲੀ ਸਾਬਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਰਵੇਖਣ ਨੇ ਦਿੱਲੀ ਸਿੱਖਿਆ ਮਾਡਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਇਸ਼ਤਿਹਾਰ ਉਤੇ ਕਰੋੜਾਂ ਰੁਪਏ ਖ਼ਰਚ ਕੇ ਦਿੱਲੀ ਦੇ ਜਾਅਲੀ ਮਾਡਲ ਨੂੰ ਵੇਚਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ।

ਭਗਵੰਤ ਮਾਨ ਆਪਣੇ ਰੁਤਬੇ ਦਾ ਸਤਿਕਾਰ ਕਰਨ : ਸੁਖਬੀਰ ਸਿੰਘ ਬਾਦਲਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਦਿੱਲੀ ਦੇ ਆਕਾਵਾਂ ਦੀ ਖੰਘ ਵਿੱਚ ਖੰਘਣਾ ਬੰਦ ਕਰਨ ਅਤੇ ਆਪਣੇ ਰੁਤਬੇ ਦਾ ਮਾਣ ਰੱਖਣ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਭਗਵੰਤ ਮਾਨ ਕੇਜਰੀਵਾਲ ਤੇ ਉਹਨਾਂ ਦੇ ਜਾਅਲੀ ਦਿੱਲੀ ਮਾਡਲ ਦੇ ਪ੍ਰਚਾਰ ਵਾਸਤੇ ਪਹਿਲਾਂ ਹੀ ਕਰਜ਼ਈ ਪੰਜਾਬ ਦੇ ਪੈਸੇ ਨੂੰ ਖੁਸ਼ੀ ਨਾਲ ਬਰਬਾਦ ਕਰਨ ਤੇ ਲੁਟਾਉਣ ਦਾ ਕੋਈ ਮੌਕਾ ਨਹੀਂ ਗੁਆਉਂਦੇ ਪਰ ਉਹ ਦਿੱਲੀ ਦੇ ਮੁਕਾਬਲੇ ਆਪਣੇ ਰਾਜ ਦੀਆਂ ਪ੍ਰਾਪਤੀਆਂ ਦੀ ਗੱਲ ਕਰਨ ਵਾਸਤੇ ਤਿਆਰ ਨਹੀਂ ਹਨ।

ਭਗਵੰਤ ਮਾਨ ਆਪਣੇ ਰੁਤਬੇ ਦਾ ਸਤਿਕਾਰ ਕਰਨ : ਸੁਖਬੀਰ ਸਿੰਘ ਬਾਦਲਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਨ ਦਿੱਲੀ ਮਾਡਲ ਦੇ ਸੋਹਲੇ ਗਾ ਰਹੇ ਹਨ ਜਦੋਂ ਕਿ ਪ੍ਰਾਪਤੀਆਂ ਪੰਜਾਬੀ ਸਾਡੇ ਬੱਚੇ, ਨੌਜਵਾਨ, ਵਿਦਿਆਰਥੀ ਤੇ ਅਧਿਆਪਕ ਹਾਸਲ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਸਾਡੇ ਅਧਿਆਪਕਾਂ ’ਤੇ ਮਾਣ ਕਰਨ ਦੇ ਭਾਸ਼ਣ ਦਿੱਤੇ ਸਨ ਪਰ ਹੁਣ ਉਹ ਆਪ ਹੀ ਪੰਜਾਬ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਿੱਲੀ ਤੋਂ ਕਿਤੇ ਅਗਾਂਹ ਹੋਣ ਦੀ ਗੱਲ ਦੁਨੀਆਂ ਨੁੰ ਦੱਸਣ ਵਿਚ ਸ਼ਰਮ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਹ ਕਰ ਕੇ ਵਿਖਾ ਦਿੱਤਾ ਹੈ ਜੋ ਆਮ ਆਦਮੀ ਪਾਰਟੀ ਤੇ ਕਾਂਗਰਸ ਹਮੇਸ਼ਾ ਪਰਦੇ ਅੰਦਰ ਰੱਖਦੀਆਂ ਰਹੀਆਂ ਕਿ ਪੰਜਾਬੀ ਹਰ ਖੇਤਰ ਵਿਚ ਅੱਗੇ ਹਨ। ਉਹਨਾਂ ਕਿਹਾ ਕਿ ਪੰਜਾਬ ਨੇ ਦਰਸਾ ਦਿੱਤਾ ਹੈ ਕਿ ਉਹ ਦੇਸ਼ ਵਿਚ ਸਭ ਤੋਂ ਅੱਗੇ ਹੈ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ; ਵਿਅਕਤੀ ਦੀ ਮੌਤ, ਮਹਿਲਾ ਜ਼ਖ਼ਮੀ

  • Share