Fri, Apr 19, 2024
Whatsapp

ਬਜਟ ਸੈਸ਼ਨ ਦੇ ਦੂਜੇ ਦਿਨ: ਭਗਵੰਤ ਮਾਨ ਨੇ One MLA One Pension ਨੂੰ ਦੱਸਿਆ ਇਤਿਹਾਸਕ ਫੈਸਲਾ, Congress ਵੱਲੋਂ ਵਾਕਆਊਟ View in English

Written by  Jasmeet Singh -- June 25th 2022 12:21 PM -- Updated: June 25th 2022 12:26 PM
ਬਜਟ ਸੈਸ਼ਨ ਦੇ ਦੂਜੇ ਦਿਨ: ਭਗਵੰਤ ਮਾਨ ਨੇ One MLA One Pension ਨੂੰ ਦੱਸਿਆ ਇਤਿਹਾਸਕ ਫੈਸਲਾ, Congress ਵੱਲੋਂ ਵਾਕਆਊਟ

ਬਜਟ ਸੈਸ਼ਨ ਦੇ ਦੂਜੇ ਦਿਨ: ਭਗਵੰਤ ਮਾਨ ਨੇ One MLA One Pension ਨੂੰ ਦੱਸਿਆ ਇਤਿਹਾਸਕ ਫੈਸਲਾ, Congress ਵੱਲੋਂ ਵਾਕਆਊਟ

ਪੰਜਾਬ ਸਰਕਾਰ ਬਜਟ ਸੈਸ਼ਨ: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਸੰਬੋਧਨ 'ਤੇ ਆਪਣਾ ਜਵਾਬ ਦਿੱਤਾ। ਮਾਨ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਨੂੰ ਇਤਿਹਾਸਕ ਫੈਸਲਾ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਆਪਣੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ 'ਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਦਿੱਤੀ। ਇਹ ਵੀ ਪੜ੍ਹੋ: ਕਤਰ 'ਚ ਰੋਮਾਂਸ ਕਰਨ 'ਤੇ ਹੋ ਸਕਦੀ ਹੈ 7 ਸਾਲ ਦੀ ਜੇਲ, ਪਤੀ-ਪਤਨੀ ਨੂੰ ਮਿਲੀ ਛੋਟ ਸਭ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਉਠਾਈ। ਸੱਤਾਧਾਰੀ ਪਾਰਟੀ ਦੇ ਮੈਂਬਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਪੀਕਰ ਨੂੰ ਕਿਹਾ ਕਿ ਜਦੋਂ ਉਹ ਵਿਰੋਧੀ ਧਿਰ ਵਿੱਚ ਸਨ ਤਾਂ ਉਹ ਹਰ ਵਾਰ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕਰਦੇ ਸਨ, ਪਰ ਆਪਣੇ ਆਉਂਦੇ ਹੀ ਇਹ ਸੈਸ਼ਨ ਸਿਰਫ਼ ਛੇ ਦਿਨ ਲਈ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਸਾਰੇ ਮੈਂਬਰ ਆਪਣੇ ਵਿਚਾਰ ਪ੍ਰਗਟ ਕਰਨ ਦੇ ਯੋਗ ਨਹੀਂ ਹੋਣਗੇ। ਸਦਨ ਵਿੱਚ ਮੈਂਬਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਦਿੱਤੇ ਗਏ ਸਮੇਂ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਰਾਜਪਾਲ ਦੇ ਸੰਬੋਧਨ 'ਤੇ ਸਾਰੇ ਮੈਂਬਰਾਂ ਲਈ ਉਨ੍ਹਾਂ ਦੀ ਪਾਰਟੀ ਦੇ ਅਨੁਪਾਤ ਦੇ ਆਧਾਰ 'ਤੇ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਤਹਿਤ ਆਜ਼ਾਦ ਮੈਂਬਰਾਂ ਨੂੰ 3 ਮਿੰਟ, ਬਸਪਾ ਨੂੰ 3 ਮਿੰਟ, ਭਾਜਪਾ ਮੈਂਬਰਾਂ ਨੂੰ 6 ਮਿੰਟ, ਅਕਾਲੀ ਦਲ ਦੇ ਮੈਂਬਰਾਂ ਨੂੰ 9 ਮਿੰਟ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੂੰ 4 ਘੰਟੇ 43 ਮਿੰਟ ਦਿੱਤੇ ਗਏ ਹਨ। ਇਸ ਤੋਂ ਬਾਅਦ ਸਮਾਣਾ ਦੇ ਪਿੰਡ ਭਾਨਰੀ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵੱਲੋਂ ਖੋਲ੍ਹੇ ਜਾ ਰਹੇ ਸਟੱਡੀ ਸੈਂਟਰ ਨੂੰ ਲੈ ਕੇ ਸਦਨ ਵਿੱਚ ਉੱਠੇ ਸਵਾਲਾਂ ’ਤੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਆਖਰਕਾਰ ਇਹ ਮੰਨਣਾ ਪਿਆ ਕਿ ਇਸ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਹੈ। ਪੂਰੇ ਮਾਮਲੇ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ 32 ਲੱਖ ਦੀ ਹੇਰਾਫੇਰੀ ਕੀਤੀ ਗਈ ਹੈ। ਮੰਤਰੀ ਨੇ ਮੰਨਿਆ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਵਿਧਾਨ ਸਭਾ ਦੇ ਦੂਜੇ ਬਜਟ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਵਾਲ ਉਠਾਇਆ ਕਿ ਸਟੱਡੀ ਸੈਂਟਰ ਦੀ ਉਸਾਰੀ ਕਦੋਂ ਸ਼ੁਰੂ ਹੋਈ ਅਤੇ ਇਸ ਦੇ ਨਿਰਮਾਣ ਵਿੱਚ ਕੀ ਪ੍ਰਕਿਰਿਆ ਅਪਣਾਈ ਗਈ। ਇਸ ਦਾ ਜਵਾਬ ਦਿੰਦਿਆਂ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸਟੱਡੀ ਸੈਂਟਰ ਦੀ ਉਸਾਰੀ ਦਾ ਕੰਮ 16 ਮਾਰਚ 2017 ਨੂੰ ਸ਼ੁਰੂ ਹੋ ਗਿਆ ਸੀ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਅਪਡੇਟ, ਹਥਿਆਰਾਂ ਦੀ ਸਪਲਾਈ ਕਰਨ ਵਾਲਾ ਪਟਿਆਲਾ ਦਾ ਕੱਬਡੀ ਖਿਡਾਰੀ ਜਸਕਰਨ ਸਿੰਘ ਗ੍ਰਿਫ਼ਤਾਰ ਇਸ ਤੋਂ ਬਾਅਦ ਮਾਨ ਦੀ ਐਂਟਰੀ ਹੋਈ ਅਤੇ ਇੱਕ ਵਿਧਾਇਕ ਇੱਕ ਪੈਨਸ਼ਨ 'ਤੇ ਵੱਡਾ ਫੈਸਲਾ ਲੈਂਦਿਆਂ ਕਿਹਾ ਕਿ ਮੇਰੀ ਸਰਕਾਰ ਨੇ ਆਪਣੇ ਹੀ ਕੈਬਨਿਟ ਮੰਤਰੀ 'ਤੇ ਕੇਸ ਦਰਜ ਕਰ ਦਿੱਤਾ ਹੈ। ਬੋਲਣ ਦਾ ਸਮਾਂ ਨਾ ਮਿਲਣ 'ਤੇ ਕਾਂਗਰਸ ਨੇ ਹੰਗਾਮਾ ਕੀਤਾ ਅਤੇ ਸਾਰੇ ਮੈਂਬਰ ਸਦਨ ਤੋਂ ਬਾਹਰ ਚਲੇ ਗਏ। ਮੁੱਖ ਮੰਤਰੀ ਨੇ ਸਦਨ ਤੋਂ ਵਾਕਆਊਟ ਕਰਨ 'ਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ 15-20 ਮਿੰਟਾਂ ਵਿੱਚ ਪਾਣੀ ਪੀਣ ਤੋਂ ਬਾਅਦ ਵਾਪਸ ਆ ਜਾਵੇਗਾ। ਇਹ ਪਹਿਲਾਂ ਵੀ ਅਜਿਹਾ ਕਰਦੇ ਰਹੇ ਹਨ। -PTC News


Top News view more...

Latest News view more...