Tue, Apr 16, 2024
Whatsapp

ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

Written by  Shanker Badra -- March 22nd 2021 01:11 PM
ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ 'ਆਪ' ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਦਿੱਤੀ ਸੀ। [caption id="attachment_483242" align="aligncenter" width="300"] ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰੈਸ ਕਾਨਫ਼ਰੰਸ ਕੀਤੀ ਹੈ। ਪਰਮਬੰਸ ਸਿੰਘ ਰੋਮਾਣਾ ਨੇਕੇਂਦਰੀ ਖੇਤੀ ਬਿੱਲਾਂ 'ਤੇ ਆਮ ਆਦਮੀਂ ਪਾਰਟੀ ਘੇਰੀ ਹੈ।ਬੰਟੀ ਰੋਮਾਣਾ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ 'ਤੇ ਆਮ ਆਦਮੀਂ ਪਾਰਟੀ ਦਾ ਦੋਹਰਾ ਚੇਹਰਾ ਬੇਨਕਾਬ ਹੋਇਆ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੇ ਆਗੂ ਵੇਸ਼ਵਾਵਾਂ ਤੋਂ ਵੀ ਮਾੜੇ ਹਨ। [caption id="attachment_483241" align="aligncenter" width="301"]Bhagwant Mann Signature to Essential Commodities Act, 2020 in meeting parliamentary Standing Committee ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ[/caption] ਇਸ ਦੌਰਾਨ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਭਗਵੰਤ ਮਾਨ ਨੇ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਸਾਈਨ ਕਰਨ ਬਦਲੇ ਕਾਰਪੋਰੇਟ ਘਰਾਣਿਆਂ ਤੋਂ ਮੋਟੀਆਂ ਰਕਮਾਂਲਈਆਂ ਹਨ। ਉਨ੍ਹਾਂ ਕਿਹਾ ਕਿਆਪ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚਕਰਵਾਈ ਜਾਵੇ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਟੈਂਡਿੰਗ ਕਮੇਟੀ 'ਚ ਪਾਸ ਕੀਤੇ ਬਿੱਲ 'ਤੇ ਭਗਵੰਤ ਨੇ ਹਸਤਾਖ਼ਰ ਕੀਤੇ ਹਨ। [caption id="attachment_483243" align="aligncenter" width="300"] ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ[/caption] ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਆਪ ਲੀਡਰਸ਼ਿਪ ਨੇ ਬਿਨਾਂ ਸ਼ੱਕ ਇਹ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਤੇ ਮਾਨ ਦੋਵੇਂ ਕਿਸਾਨਾਂ ਦੇ ਖਿਲਾਫ ਸਾਜ਼ਿਸ਼ ਵਿਚ ਅਪਰਾਧ ਵਿਚ ਬਰਾਬਰ ਦੇ ਭਾਈਵਾਲ ਹਨ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਭਗਵੰਤ ਮਾਨ ਨੇ ਕਿਸਾਨਾਂ ਖਿਲਾਫ ਇਹ ਗੁਨਾਹ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਹੀ ਕੀਤਾ ਹੈ। ਉਹਨਾਂ ਕਿਹਾ ਕਿ ਆਪ ਨੇ ਕੇਂਦਰ ਸਰਕਾਰ ਨਾਲ ਦੇਸ਼ ਦੇ ਕਿਸਾਨਾਂ ਦੀ ਕੀਮਤ ’ਤੇ ਸੌਦਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹੁਣ ਬੇਨਕਾਬ ਹੋ ਗਿਆ ਹੈ। [caption id="attachment_483243" align="aligncenter" width="300"] ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ[/caption] ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਭਾਜਪਾ ਸਰਕਾਰ ਦਾ ਕਹਿਣਾ ਮੰਨਿਆ ਸੀ। ਉਹਨਾਂ ਕਿਹਾ ਕਿ ਮਾਨ ਨੇ ਸੰਸਦ ਵਿਚ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਵੇਲੇ ਲੋਕ ਸਭਾ ਵਿਚੋਂ ਵਾਕਆਊਟ ਕੀਤਾ ਸੀ।ਉਹਨਾਂ ਕਿਹਾ ਕਿ ਇਸ ਸਮੇਂ ਮਾਨ ਨੇ ਇਹ ਝੂਠਾ ਦਾਅਵਾ ਕੀਤਾ ਸੀ ਕਿ ਬਿੱਲ ਲਈ ਵੋਟਿੰਗ ਨਹੀਂ ਕਰਵਾਈ ਗਈ। ਉਹਨਾਂ ਕਿਹਾ ਕਿ ਹੁਣ ਮਾਨ ਨੇ ਇਸੇ ਐਕਟ ਵਿਚ ਸੋਧ ਲਈ ਹਮਾਇਤ ਦਿੱਤੀ ਹੈ ,ਜਿਸ ਵਾਸਤੇ ਉਹ ਕਾਰਪੋਰੇਟ ਘਰਾਣਿਆਂ ਨਾਲ ਰਲ ਗਿਆ ਹੈ ਤੇ ਉਹਨਾਂ ਤੇ ਕੇਂਦਰ ਸਰਕਾਰ ਦੇ ਲਾਭ ਲਈ ਅਜਿਹਾ ਕੁਝ ਕੀਤਾ ਹੈ। -PTCNews


Top News view more...

Latest News view more...