ਪੀਐਮ ਮੋਦੀ ਨਾਲ ਭਲਕੇ ਭਗਵੰਤ ਮਾਨ ਕਰਨਗੇ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 24 ਮਾਰਚ ਨੂੰ 1 ਵਜੇ ਹੋਵੇਗੀ। ਇਸ ਮੁਲਾਕਾਤ ਵਿੱਚ ਭਗਵੰਤ ਮਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਪੀਐਮ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ 24 ਮਾਰਚ ਨੂੰ ਮਿਲ ਕੇ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ:ਸੂਬੇ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ 'ਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾਕਟਰ ਸਿੰਗਲਾ
-PTC News