Advertisment

ਭਗਵੰਤ ਮਾਨ ਦਾ ਵੱਡਾ ਐਕਸ਼ਨ, ਕਿਹਾ-ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ

author-image
Pardeep Singh
Updated On
New Update
ਭਗਵੰਤ ਮਾਨ ਦਾ ਵੱਡਾ ਐਕਸ਼ਨ, ਕਿਹਾ-ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਅੱਜ ਫਿਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਹੋਈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆ ਦੇ ਡੀਸੀ ਅਤੇ ਐਸਐਸਪੀ ਸ਼ਾਮਿਲ ਹੋਏ ਸਨ। ਇਸ ਮੀਟਿੰਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।
Advertisment
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਸ਼ਿਆ ਵੇਚਣ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।
Advertisment
publive-image ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਕੋਈ ਲਿਹਾਜ਼ ਨਾ ਵਰਤਦਿਆਂ  ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ ਉਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ 'ਚ ਦਖ਼ਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਟਾਸਕ ਫੋਰਸ (ਐਸਟੀਐਫ) ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ 'ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ:ਦੁਨੀਆ ਦਾ ਸਭ ਤੋਂ ਵੱਡਾ ਨਾਸ਼ਪਾਤੀ ਦੇ ਆਕਾਰ ਦਾ ਹੀਰਾ, 'ਦ ਰੌਕ' 168 ਕਰੋੜ ਰੁਪਏ 'ਚ ਵਿਕਿਆ publive-image -PTC News-
latest-news punjab-news cm-bhagwant-mann convened-another-meeting issue-of-drugs %e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%95%e0%a8%b6%e0%a8%a8 %e0%a8%95%e0%a8%bf%e0%a8%b9%e0%a8%be-%e0%a8%a8%e0%a8%b8%e0%a8%bc%e0%a8%be-%e0%a8%b5%e0%a9%87%e0%a8%9a%e0%a8%a3-%e0%a8%b5%e0%a8%be%e0%a8%b2%e0%a8%bf%e0%a8%86%e0%a8%82-%e0%a8%a8%e0%a9%82%e0%a9%b0
Advertisment

Stay updated with the latest news headlines.

Follow us:
Advertisment