ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਪੰਜਾਬ ਨੇ ਜੋ ਪਿਆਰ-ਜ਼ਿੰਮੇਵਾਰੀ ਦਿੱਤੀ, ਸਭ ਪੂਰਾ ਕਰਾਂ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ ਉਸ ਵਿੱਚ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਗੁਰੂ ਸਾਹਿਬ ਦਾ ਅਸ਼ੀਰਵਾ ਲੈਣ ਜਾ ਰਹੇ ਹਾਂ, ਉਥੇ ਸਾਡੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਪੰਜਾਬ ਦੇ ਲੋਕਾਂ ਨੇ ਸਾਨੂੰ ਬਹੁਤ ਪਿਆਰ ਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਨ੍ਹਾਂ ਨੇ ਮੇਰੇ ‘ਤੇ ਅਤੇ ਪਾਰਟੀ ‘ਤੇ ਜੋ ਯਕੀਨ ਕੀਤਾ ਹੈ ਅਸੀਂ ਉਸ ਨੂੰ ਪੂਰਾ ਕਰਾਂਗੇ।
ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੁਰੱਖਿਆ ਵਾਪਸ ਲੈਣੀ ਜਰੂਰੀ ਸੀ ਕਿਉਂਕਿ ਪੰਜਾਬ ਦੇ ਥਾਣੇ ਖਾਲੀ ਪਏ ਹਨ।