ਰਾਜੋਆਣਾ ਦੀ ਫਾਂਸੀ ਦਾ ਮਾਮਲਾ :ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਰਾਜੋਆਣਾ ਦੀ ਫਾਂਸੀ ਦਾ ਮਾਮਲਾ :ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ:ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਅੱਜ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ।ਇਹ ਵਫਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਮਿਲਿਆ ਹੈ।ਇਸ ਵਫਦ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ,ਸ੍ਰੀ ਅਨੰਦਪੁਰ ਸਾਹਿਬ ਤੋਂ ਬੈਸਟ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ,ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ,ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਸਨ।ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਪਟਿਆਲਾ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਵਲੋਂ ਬੀਤੇ ਦਿਨੀਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ। -PTCNews