Thu, Apr 18, 2024
Whatsapp

ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ

Written by  Shanker Badra -- May 22nd 2018 06:46 PM
ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ

ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ

ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ’ਤੇ ਲਗਾਇਆ ਜਾ ਰਿਹਾ ਜੀ.ਐਸ.ਟੀ. ਤੁਰੰਤ ਮੁਆਫ਼ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਪੁੱਜਦੀਆਂ ਸੰਗਤਾਂ ਨੂੰ ਬਿਨਾ ਭੇਦ-ਭਾਵ ਦੇ ਲੰਗਰ ਛਕਾਇਆ ਜਾਂਦਾ ਹੈ ਪ੍ਰੰਤੂ ਜੀ.ਐਸ.ਟੀ. ਕਾਰਨ ਗੁਰੂ ਘਰਾਂ ’ਤੇ ਵਾਧੂ ਬੋਝ ਪੈ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਲਈ ਚੜ੍ਹਾਏ ਜਾਂਦੇ ਪੈਸੇ ਦਾ ਹਿੱਸਾ ਟੈਕਸ ਵਿਚ ਚਲਾ ਜਾਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਗੁਰੂ ਕੇ ਲੰਗਰਾਂ ’ਤੇ ਜੀ.ਐਸ.ਟੀ. ਨਾ ਹੋਵੇ ਤਾਂ ਇਹ ਪੈਸਾ ਮਨੁੱਖੀ ਭਲਾਈ ਦੇ ਕਾਰਜਾਂ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀ.ਐਸ.ਟੀ. ਬਿਨਾ ਦੇਰੀ ਖ਼ਤਮ ਕੀਤਾ ਜਾਵੇ।ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਜੀ.ਐਸ.ਟੀ. ਖ਼ਤਮ ਕਰਨ ਦੀ ਅਪੀਲ ਵੀ ਕੀਤੀ। -PTCNews


Top News view more...

Latest News view more...