Wed, Apr 24, 2024
Whatsapp

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

Written by  Shanker Badra -- February 18th 2019 04:18 PM
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। [caption id="attachment_258407" align="aligncenter" width="300"]Bhai Gobind Singh Longowal America Sikh Racial Attacks Condemnation ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ[/caption] ਭਾਈ ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵੱਲੋਂ ਮਾਰਕੁੱਟ ਕਰਨ ਅਤੇ ਉਸ ’ਤੇ ਗਰਮ ਕੌਫੀ ਸੁੱਟਣ ਦੀ ਘਟਨਾ ਤੋਂ ਬਾਅਦ ਕੀਤਾ ਹੈ। [caption id="attachment_258408" align="aligncenter" width="300"]Bhai Gobind Singh Longowal America Sikh Racial Attacks Condemnation ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ[/caption] ਸ਼੍ਰੋਮਣੀ ਕਮੇੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। -PTCNews


Top News view more...

Latest News view more...