Thu, Apr 25, 2024
Whatsapp

ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

Written by  Shanker Badra -- September 01st 2020 05:59 PM
ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਪਾਕਿਸਤਾਨ ਅੰਦਰ ਇਤਿਹਾਸਕ ਗੁਰਦੁਆਰਿਆਂ ਨੂੰ ਪੁਲਿਸ ਥਾਣਾ ਅਤੇ ਕਬਰ ਬਣਾਉਣ ਦੀਆਂ ਖ਼ਬਰਾਂ ਨੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪੈਦਾ ਕੀਤਾ ਹੈ। ਪਾਕਿਸਤਾਨ ਸਰਕਾਰ ਸਿੱਖਾਂ ਦੇ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਰਖਵਾਲੀ ਅਤੇ ਸਾਂਭ-ਸੰਭਾਲ ਧਾਰਮਿਕ ਨਜ਼ਰੀਏ ਤੋਂ ਕਰੇ। [caption id="attachment_427698" align="aligncenter" width="300"] ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ[/caption] ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਅੰਦਰ ਗੁਰਦੁਆਰਿਆਂ ’ਤੇ ਕੀਤੇ ਜਾ ਰਹੇ ਨਜਾਇਜ਼ ਕਬਜ਼ਿਆਂ ਦਾ ਮਾਮਲਾ ਪਾਕਿਸਤਾਨ ਸਰਕਾਰ ਪਾਸ ਉਠਾਏ। ਭਾਈ ਲੌਂਗੋਵਾਲ ਨੇ ਕਿਹਾ ਕਿ 1947 ਦੀ ਦੇਸ਼ ਵੰਡ ਨਾਲ ਸਿੱਖਾਂ ਦੇ ਸੈਂਕੜੇ ਗੁਰਦੁਆਰੇ ਪਾਕਿਸਤਾਨ ਅੰਦਰ ਰਹਿ ਗਏ ਹਨ, ਪਰੰਤੂ ਇਹ ਵੀ ਨਹੀਂ ਹੋਣਾ ਚਾਹੀਦਾ ਕਿ ਇਤਿਹਾਸਕ ਗੁਰਦੁਆਰਿਆਂ ਦੀਆਂ ਪੁਰਾਤਨ ਇਮਾਰਤਾਂ ਦੀ ਹੋਂਦ ਨੂੰ ਹੀ ਖ਼ਤਮ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਨ੍ਹਾਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਕਰਨਾ ਪਾਕਿਸਤਾਨ ਸਰਕਾਰ ਦਾ ਫ਼ਰਜ਼ ਹੈ ਅਤੇ ਜਿਹੜੇ ਲੋਕ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ’ਤੇ ਕਬਜ਼ੇ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ। [caption id="attachment_427698" align="aligncenter" width="300"] ਪਾਕਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ[/caption] ਦੱਸਣਯੋਗ ਹੈ ਕਿ ਪੰਜਾਬੀ ਦੇ ਇਕ ਅਖ਼ਬਾਰ ਵਿਚ ਛਪੀ ਖ਼ਬਰ ਅਨੁਸਾਰ ਪਾਕਿਸਤਾਨ ਅੰਦਰ ਸਾਹੀਵਾਲ ਸ਼ਹਿਰ ਦੀ ਗਾਲ੍ਹਾ ਮੰਡੀ ’ਚ ਮੌਜੂਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਪੁਲਿਸ ਥਾਣਾ ਸਿਟੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਆਦਿ ਨੂੰ ਕੈਦੀਆਂ ਲਈ ਹਿਰਾਸਤ ਵਾਲੀਆਂ ਕੋਠੜੀਆਂ ਵਿਚ ਤਬਦੀਲ ਕਰਨ ਦੇ ਨਾਲ-ਨਾਲ ਪ੍ਰਕਾਸ਼ ਅਸਥਾਨ ਨੰ ਮੁੱਖ ਅਧਿਕਾਰੀ ਦੇ ਦਫ਼ਤਰ ਵਜੋਂ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਛੇਵੇਂ ਪਾਤਸ਼ਾਹ ਨਾਲ ਸਬੰਧਤ ਇਕ ਹੋਰ ਗੁਰਦੁਆਰਾ ਕਿੱਲਾ ਸਾਹਿਬ ਦੀ ਇਮਾਰਤ ਅੰਦਰ ਵੀ ਸਿੱਖ ਮਾਨਤਾਵਾਂ ਦੇ ਵਿਰੁੱਧ ਇੱਕ ਕਬਰ ਬਣਾ ਦਿੱਤੀ ਗਈ ਹੈ। ਭਾਈ ਲਾਲ੍ਹੋ ਜੀ ਨਾਲ ਸਬੰਧਤ ਇਕ ਗੁਰਦੁਆਰਾ ਸਾਹਿਬ ’ਤੇ ਵੀ ਇਕ ਪਰਿਵਾਰ ਵੱਲੋਂ ਕਬਜ਼ੇ ਦਾ ਜ਼ਿਕਰ ਹੈ, ਜੋ ਉਥੇ ਪਸ਼ੂਆਂ ਨੂੰ ਬੰਨ੍ਹ ਰਹੇ ਹਨ। -PTCNews


Top News view more...

Latest News view more...