Sat, Apr 20, 2024
Whatsapp

ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Written by  Shanker Badra -- October 07th 2020 02:55 PM
ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ:ਅੰਮ੍ਰਿਤਸਰ :  ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨਘਾਟ ਵਿਖੇ ਸ਼ਾਮੀਂ ਚਾਰ ਵਜੇ ਹੋਵੇਗਾ। ਉਹ ਬੀਤੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਸਥਾਨਕ ਇਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ। ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। [caption id="attachment_437797" align="aligncenter" width="300"] ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਆਖਿਆ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਚਲਾਣਾ ਸਿੱਖ ਹਲਕਿਆਂ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਿੰਘ ਸਾਹਿਬ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ। [caption id="attachment_437799" align="aligncenter" width="300"] ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ[/caption] ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਅੰਤਿ੍ਰੰਗ ਮੈਂਬਰਾਨ ਨੇ ਚਲਾਣੇ ’ਤੇ ਹਮਦਰਦੀ ਪ੍ਰਗਟਾਈ ਹੈ। ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿਚ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਆਦਿ ਸ਼ਾਮਲ ਸਨ। [caption id="attachment_437798" align="aligncenter" width="300"] ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ[/caption] ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਵਿਛੜੀ ਰੂਹ ਨਮਿਤ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ। -PTCNews


Top News view more...

Latest News view more...