ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ

Bhai Gobind Singh Longowal Gurdwara Sri Nankana Sahib Offspring

ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ:ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਗੁਰੂ ਦੇ ਪਾਵਨ ਅਸਥਾਨ ’ਤੇ ਚੰਦੋਆ ਸਾਹਿਬ ਦਾ ਸੈੱਟ ਅਤੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਾਉਣ ਦੀ ਸੇਵਾ ਵੀ ਕੀਤੀ।ਉਨ੍ਹਾਂ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਉਹ ਇਤਿਹਾਸਕ ਅਸਥਾਨ ਜਿਥੇ ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਜੰਡ ਨਾਲ ਬੰਨ੍ਹ ਕੇ ਸ਼ਹੀਦ ਕੀਤਾ ਗਿਆ ਸੀ ਦੇ ਦਰਸ਼ਨ ਵੀ ਕੀਤੇ।Bhai Gobind Singh Longowal Gurdwara Sri Nankana Sahib Offspringਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਸਾਹਿਬ ਵਿਖੇ ਵੀ ਨਤਮਸਤਕ ਹੋਣ ਗਏ।ਭਾਈ ਲੌਂਗੋਵਾਲ ਨੇ ਹਰ ਗੁਰਦੁਆਰਾ ਸਾਹਿਬ ਵਿਖੇ ਰੁਮਾਲਾ ਸਾਹਿਬ ਦਾ ਸੈੱਟ ਭੇਟ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਭਾਈ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਬੀਤੇ ਕੱਲ੍ਹ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਏ ਸਨ, ਜਿਥੇ ਉਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਭਰਵਾਂ ਮਾਣ ਸਤਿਕਾਰ ਦਿੱਤਾ ਗਿਆ।Bhai Gobind Singh Longowal Gurdwara Sri Nankana Sahib Offspringਭਾਈ ਲੌਂਗੋਵਾਲ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਨੇ ਨੀਂਹ ਪੱਥਰ ਰੱਖਣ ਸਮੇਂ ਪੂਰਾ ਸਤਿਕਾਰ ਦਿੱਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼ਾਮਲ ਕੀਤਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਪਹਿਲੀ ਕਤਾਰ ਦੇ ਆਗੂਆਂ ਵਿਚ ਸ਼ਾਮਲ ਰੱਖੇ ਗਏ।ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ਼ ਬੋਰਡ ਦੇ ਆਗੂਆਂ ਨੇ ਬੇਹੱਦ ਸਤਿਕਾਰ ਦਿੱਤਾ ਹੈ ਅਤੇ ਪਾਕਿਸਤਾਨ ਦੇ ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪਾਕਿਸਤਾਨ ਆਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।Bhai Gobind Singh Longowal Gurdwara Sri Nankana Sahib Offspringਬੁਲਾਰੇ ਅਨੁਸਾਰ ਭਾਈ ਲੌਂਗੋਵਾਲ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਪੁੱਜਣ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਭਾਈ ਲੌਂਗੋਵਾਲ ਦਾ ਸਵਾਗਤ ਅਤੇ ਸਨਮਾਨ ਕਰਨ ਵਾਲਿਆਂ ਵਿਚ ਹੈੱਡ ਗ੍ਰੰਥੀ ਭਾਈ ਦਇਆ ਸਿੰਘ, ਭਾਈ ਪ੍ਰੇਮ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਿੰਦਰ ਸਿੰਘ, ਕਿਰਪਾ ਸਿੰਘ, ਭੁਪਿੰਦਰ ਸਿੰਘ, ਪ੍ਰੀਤਮ ਸਿੰਘ, ਮਹਾਨ ਸ਼ਖ਼ਸੀਅਤ ਸ੍ਰੀ ਰਾਇ ਬੁਲਾਰ ਦੀ ਵੰਸ਼ ਵਿੱਚੋਂ ਰਾਏ ਸਲੀਮ ਭੱਟੀ, ਰਾਏ ਅਕਰਮ ਭੱਟੀ, ਰਾਏ ਹਰੂਨ ਭੱਟੀ, ਰਾਏ ਬਿਲਾਲ ਭੱਟੀ, ਆਦਿ ਮੌਜੂਦ ਸਨ। ਬੇਦੀ ਨੇ ਦੱਸਿਆ ਕਿ 30 ਨਵੰਬਰ ਨੂੰ ਬਾਅਦ ਦੁਪਹਿਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਸਾਥੀਆਂ ਸਮੇਤ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਰਤ ਆਉਣਗੇ।
-PTCNews