Advertisment

ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ

author-image
Jashan A
Updated On
New Update
ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ
Advertisment
ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ,ਪਟਨਾ ਸਾਹਿਬ : ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। SGPC ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ ਸਤਿਕਾਰ ਹੋਰ ਵੱਧ ਗਿਆ ਹੈ। SGPC ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਨੀਤੀਸ਼ ਕੁਮਾਰ ਨੂੰ12 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਨੀਤੀਸ਼ ਕੁਮਾਰ ਨੇ ਵੀ ਸੁਲਤਾਨਪੁਰ ਲੋਧੀ ਆਉਣ ਦਾ ਭਰੋਸਾ ਦਿੱਤਾ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ਤੇ ਮਨਾ ਕੇ ਆਪਣਾ ਫਰਜ ਪੂਰਾ ਕੀਤਾ ਹੈ। -PTC News-
punjabi-news latest-punjabi-news news-in-punjabi bhai-longowal bhai-longowal-news latest-bhai-longowal-news
Advertisment

Stay updated with the latest news headlines.

Follow us:
Advertisment