Wed, Apr 24, 2024
Whatsapp

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

Written by  Shanker Badra -- September 30th 2020 04:26 PM
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ:ਅੰਮ੍ਰਿਤਸਰ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਾਹਾਕਾਰ ਮਚਾਈ ਹੋਈ ਹੈ। ਜਿਸ ਕਾਰਨ ਹਰ ਕੋਈ ਇਸ ਵਾਇਰਸ ਦੀ ਚਪੇਟ ਵਿੱਚ ਆ ਰਿਹਾ ਹੈ। ਹੁਣ ਖ਼ਾਲਸਾ ਏਡ ਫਾਊਂਡੇਸ਼ਨ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ,ਜਿਸ ਦੇ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਸ ਦੀ ਪੁਸ਼ਟੀ ਕੀਤੀ ਹੈ। [caption id="attachment_435629" align="aligncenter" width="300"] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿਖਰ ਕੇ ਸਾਹਮਣੇ ਆਈ। [caption id="attachment_435631" align="aligncenter" width="300"] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ[/caption] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ. ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਉਹ ਜਲਦ ਸਿਹਤਯਾਬ ਹੋਣ ਉਪਰੰਤ ਫਿਰ ਤੋਂ ਮਨੁੱਖਤਾ ਦੀ ਸੇਵਾ ਦਾ ਕਾਫਲਾ ਅੱਗੇ ਤੋਰਨ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਦੁਆਵਾਂ ਭਾਈ ਰਵੀ ਸਿੰਘ ਦੇ ਨਾਲ ਹਨ। ਇਸ ਦੇ ਇਲਾਵਾ ਹੋਰਨਾਂ ਲੋਕਾਂ ਵਲੋਂ ਵੀ ਰਵੀ ਸਿੰਘ ਦੇ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। [caption id="attachment_435628" align="aligncenter" width="300"] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ Khalsa Aid' ਦੇ ਸੰਸਥਾਪਕ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ[/caption] ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਲਿਖਿਆ, "ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਕਾਰਨ ਬਿਮਾਰ ਹਾਂ। ਉਨ੍ਹਾਂ ਦੱਸਿਆ ਕਿ ਜਾਂਚ ਕਰਵਾਉਣ 'ਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਇਕਾਂਤਵਾਸ ਹਨ ਅਤੇ ਆਰਾਮ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। -PTCNews


Top News view more...

Latest News view more...