Wed, Apr 17, 2024
Whatsapp

ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਦੂਜੀ ਵਾਰ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਭਰਵਾਂ ਸਵਾਗਤ

Written by  Shanker Badra -- November 17th 2018 07:43 PM -- Updated: November 17th 2018 07:44 PM
ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਦੂਜੀ ਵਾਰ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਭਰਵਾਂ ਸਵਾਗਤ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਦੂਜੀ ਵਾਰ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਭਰਵਾਂ ਸਵਾਗਤ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਦੂਜੀ ਵਾਰ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਭਰਵਾਂ ਸਵਾਗਤ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਪਹਿਲੀ ਵਾਰ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।Bhai Gobind Singh Longowal Second time president SGPC Officers and employees Full welcomeਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਰਹਿਮਤ ਨਾਲ ਮੁੜ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦਾ ਯਤਨ ਹੋਵੇਗਾ ਕਿ ਉਹ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ, ਕੌਮੀ ਮਸਲਿਆਂ ਦਾ ਸਰਲੀਕਰਨ ਕਰਨ ਅਤੇ ਲੋਕ ਹਿੱਤ ਅਧਿਕਾਰੀਆਂ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਕਰਨਗੇ।Bhai Gobind Singh Longowal Second time president SGPC Officers and employees Full welcomeਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਭਾਈ ਲੌਂਗੋਵਾਲ ਦੀ ਅਗਵਾਈ ’ਚ ਨਵੇਂ ਚੁਣੇ ਗਏ ਅਹੁਦੇਦਾਰ ਪੰਥ ਦੀ ਚੜ੍ਹਦੀ ਕਲਾ ਲਈ ਜੋ ਵੀ ਕਾਰਜ ਕਰਨਗੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਅਮਲ ’ਚ ਲਿਆਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। -PTCNews


  • Tags

Top News view more...

Latest News view more...