Thu, Apr 18, 2024
Whatsapp

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

Written by  Jashan A -- November 19th 2018 07:18 PM
ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ 'ਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ। ਹੋਰ ਪੜ੍ਹੋ:ਅੰਮ੍ਰਿਤਸਰ ਬੰਬ ਧਮਾਕੇ ਲਈ ਕੈਪਟਨ ਅਮਰਿੰਦਰ ਹੈ ਜ਼ਿੰਮੇਵਾਰ: ਸੁਖਬੀਰ ਉਨ੍ਹਾਂ ਇਸ ਘਟਨਾ ਵਿਚ ਚਲਾਣਾ ਕਰ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ। —PTC News


Top News view more...

Latest News view more...