Tue, Dec 23, 2025
Whatsapp

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦਿੱਤਾ ਸੱਦਾ

Reported by:  PTC News Desk  Edited by:  Jashan A -- July 07th 2019 07:07 PM
550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦਿੱਤਾ ਸੱਦਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਭਾਈ ਲੌਂਗੋਵਾਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਦਿਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਖੁਦ ਪਹੁੰਚ ਕਰ ਕੇ ਸੱਦਾ ਦੇ ਚੁੱਕੇ ਹਨ। ਹਰਿਆਣਾ ਦੇ ਮੁੱਖ ਮਤਰੀ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਹਾ ਜਿਸ ’ਤੇ ਸ੍ਰੀ ਖੱਟਰ ਨੇ ਇਸ ਇਤਿਹਾਸਕ ਮੌਕੇ ’ਤੇ ਹਾਜ਼ਰੀ ਦੀ ਵਚਨਬੱਧਤਾ ਪ੍ਰਗਟਾਈ। ਹੋਰ ਪੜ੍ਹੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੱਦੇ ਦਾ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਅਗਲੇ ਦਿਨਾਂ ਅੰਦਰ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ ਕਰਨਗੇ ਤਾਂ ਜੋ ਗੁਰੂ ਸਾਹਿਬ ਜੀ ਦਾ ਇਤਿਹਾਸਕ ਪੁਰਬ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮੈਂਬਰ ਸ਼੍ਰੋਮਣੀ ਕਮੇਟੀ ਸ. ਭੁਪਿੰਦਰ ਸਿੰਘ ਅਸੰਧ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਸ. ਦਰਸ਼ਨ ਸਿੰਘ ਪੀ.ਏ. ਵੀ ਮੌਜੂਦ ਸਨ। -PTC News


Top News view more...

Latest News view more...

PTC NETWORK
PTC NETWORK