Advertisment

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

author-image
Shanker Badra
Updated On
New Update
ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
Advertisment
ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਸਮੇਂ ਭਾਈ ਨਿਰਮਲ ਸਿੰਘ ਦੇ ਪਰਿਵਾਰ ਦਾ ਇਕ ਮੈਂਬਰ ਉਨ੍ਹਾਂ ਦੇ ਘਰ ਵਿਚ ਹਾਲੇ ਵੀ ਮੌਜੂਦ ਹੈ।ਇਸ ਖਬਰ ਤੋਂ ਬਾਅਦ ਉਨ੍ਹਾਂ ਦੇ ਗੁਆਂਢੀਆਂ ਵਿਚ ਵੀ 'ਕੋਰੋਨਾ' ਦਾ ਖੋਫ ਦੇਖਿਆ ਜਾ ਰਿਹਾ ਹੈ। ਭਾਈ ਨਿਰਮਲ ਸਿੰਘ ਦੀ ਰਿਹਾਇਸ਼ ਸੁਤਲਾਨਵਿੰਡ ਰੋਡ ਨਾਲ ਲੱਗਦੇ ਇਲਾਕਾ ਤੇਜ਼ ਨਗਰ ਵਿਖੇ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉਕਤ ਇਲਾਕੇ ਨੂੰ ਜਾਂਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੇ ਇਲਾਵਾ ਉਨ੍ਹਾਂ ਦੇ ਘਰ ਮੈਡੀਕਲ ਟੀਮਾਂ ਪਹੁੰਚ ਗਈਆਂ ਹਨ। ਦੱਸਿਆ ਜਾਂਦਾ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਕੁਝ ਦਿਨ ਪਹਿਲਾਂ ਹੀ ਇੰਗਲੈਂਡ ਤੋਂ ਵਾਪਸ ਪਰਤੇ ਸਨ ਤੇ ਉਦੋਂ ਤੋਂ ਹੀ ਉਨ੍ਹਾਂ ਦੀ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਸੀ। ਜਿਸ ਕਰਕੇ ਜੁਕਾਮ ਦੇ ਨਾਲ -ਨਾਲ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਤਕਲੀਫ ਹੋ ਰਹੀ ਸੀ। ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਨੇ ਪਿਛਲੇ ਦਿਨੀਂ ਕੋਰੋਨਾ ਵਾਇਰਸ ਹੋਣ ਦਾ ਸ਼ੱਕ ਜ਼ਾਹਰ ਕੀਤਾ ਸੀ। ਜਿਸ 'ਤੇ ਉਨ੍ਹਾਂ ਨੇ ਖੁਦ ਹੀ ਗੁਰੂ ਨਾਨਕ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ ਸੀ ਪਰ ਉਸ ਸਮੇਂ ਡਾਕਟਰਾਂ ਵੱਲੋਂ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਕਿ ਉਨ੍ਹਾਂ ਨੂੰ ਨਾਰਮਲ ਫਲੂ ਦੇ ਲੱਛਣ ਹੀ ਹਨ। -PTCNews-
coronavirus covid19-punjab
Advertisment

Stay updated with the latest news headlines.

Follow us:
Advertisment