ਪੰਜਾਬ

ਨਹੀਂ ਰਹੇ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ

By Riya Bawa -- October 03, 2021 6:03 pm -- Updated:October 03, 2021 6:10 pm

ਅੰਮ੍ਰਿਤਸਰ: ਰਾਗੀ ਭਾਈ ਸੁਰਿੰਦਰ ਸਿੰਘ ਜੋਧਪਰੀ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਵੇਲੇ ਭਾਈ ਜੋਧਪੁਰੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੇਵਾ ਨਿਭਾ ਰਹੇ ਸਨ। ਇਨ੍ਹਾਂ ਨੇ ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਈ। ਮਿਲੀ ਜਾਣਕਾਰੀ ਦੇ ਮੁਤਾਬਿਕ ਭਾਈ ਸੁਰਿੰਦਰ ਸਿੰਘ ਜੀ ਪਿਛਲੇ ਕਾਫੀ ਸਮੇਂ ਤੋਂ ਲਿਵਰ ਦੀ ਬਿਮਾਰੀ ਤੋਂ ਪੀੜਿਤ ਸਨ। ਭਾਈ ਸੁਰਿੰਦਰ ਸਿੰਘ ਜੋਧਪੁਰੀ ਦੀ ਮੌਤ ਦੀ ਖ਼ਬਰ ਤੋਂ ਬਾਅਦ, ਸਿੱਖ ਭਾਈਚਾਰਾ ਵਿਛੜੀ ਰੂਹ ਲਈ ਹਮਦਰਦੀ ਪ੍ਰਗਟ ਰਹੇ ਹਨ।

  • Share