Sat, Apr 27, 2024
Whatsapp

Bharat Bandh : ਸਮਾਣਾ ਵਿਖੇ ਵੀ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇ ਬੰਦ  

Written by  Shanker Badra -- March 26th 2021 09:48 AM
Bharat Bandh : ਸਮਾਣਾ ਵਿਖੇ ਵੀ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇ ਬੰਦ  

Bharat Bandh : ਸਮਾਣਾ ਵਿਖੇ ਵੀ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇ ਬੰਦ  

ਬਰਨਾਲਾ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ 'ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ। [caption id="attachment_484140" align="aligncenter" width="700"]Bharat bandh : Farmer unions call Bharat Bandh today on completion 4 months of protest Bharat Bandh : ਸਮਾਣਾ ਵਿਖੇ ਵੀਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇਬੰਦ[/caption] ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਅੱਜ ਸਮਾਣਾ ਸ਼ਹਿਰ ਵਿਖੇ ਵੀ ਸਵੇਰੇ 6:00 ਵਜੇ ਤੋਂ ਸ਼ਾਮ 6:00 ਵਜੇ ਤੱਕ ਸਾਰੀਆਂ ਸੜਕਾਂ , ਰੇਲਵੇ ਟ੍ਰੈਕ ਨੂੰ ਜਾਮ ਕੀਤਾ ਗਿਆ ਹੈ। ਇਸ ਦੌਰਾਨ ਬੱਸਾਂ ਨੂੰ ਵੀ ਬੰਦ ਕੀਤਾ ਗਿਆ ਹੈ। ਸਮਾਣਾ ਸ਼ਹਿਰ ਦੇ ਬੱਸ ਸਟੈਂਡ 'ਤੇ ਬੱਸਾਂ ਖੜੀਆਂ ਦਿਖਾਈ ਦੇ ਰਹੀਆਂ ਹਨ ਤੇ ਬਜ਼ਾਰ ਸੁੰਨਸਾਨ ਹਨ। ਕੋਈ ਵੀ ਬੱਸ ਸਮਾਣਾ  ਤੋਂ ਦਿੱਲੀ ,ਜੀਂਦ ,ਹਿਸਾਰ ਚੰਡੀਗੜ੍ਹ ਅਤੇ ਪਟਿਆਲਾ ਨਹੀਂ ਗਈ। [caption id="attachment_484142" align="aligncenter" width="700"]Bharat bandh : Farmer unions call Bharat Bandh today on completion 4 months of protest Bharat Bandh : ਸਮਾਣਾ ਵਿਖੇ ਵੀਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇਬੰਦ[/caption] ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੂਰੇ ਦੇਸ਼ 'ਚ ਭਾਰਤ ਬੰਦ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ, ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ 'ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ। [caption id="attachment_484143" align="aligncenter" width="700"]Bharat bandh : Farmer unions call Bharat Bandh today on completion 4 months of protest Bharat Bandh : ਸਮਾਣਾ ਵਿਖੇ ਵੀਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇਬੰਦ[/caption] ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ 'ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਪੂਰੇ ਹੋਣ 'ਤੇ ਅੱਜ ਭਾਰਤ ਬੰਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ "ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ ਤਾਂ ਜੋ ਮੋਦੀ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ ਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ। PTCNews


Top News view more...

Latest News view more...