Wed, Apr 24, 2024
Whatsapp

Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ  

Written by  Shanker Badra -- March 26th 2021 02:11 PM
Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ  

Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ  

ਗੁਰਦਾਸਪੁਰ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ 'ਤੇ ਬੰਦ ਰਹੇਗਾ। ਇਸ ਦੌਰਾਨਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ। ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ [caption id="attachment_484218" align="aligncenter" width="696"]Bharat Bandh on 26 Feb : Protest against rising fuel prices, GST , commercial markets to remain shut Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ[/caption] ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਗੁਰਦਾਸਪੁਰ ਵਿੱਚ ਭਰਵਾਂ ਵੀ ਹੁੰਗਾਰਾ ਮਿਲਿਆ ਹੈ। ਅੱਜ ਸਵੇਰ ਤੋਂ ਹੀ ਆਵਾਜਾਈ ਠੱਪ ਰਹੀ ਹੈ ਅਤੇ ਬਾਜ਼ਾਰ ਪੂਰਨ ਰੂਪ ਵਿੱਚ ਬੰਦ ਦੇਖਣ ਨੂੰ ਮਿਲੇ ਹਨ। ਕਿਸਾਨ ਆਗੂਆਂ ਵੱਲੋਂ ਜੰਮੂ ਤੋਂ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰਕੇ ਲੋਕਾਂ ਨੂੰ ਖੇਤੀ ਕਨੂੰਨਾਂ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਉਨ੍ਹਾਂ ਦੇਰ ਤੱਕ ਚਲਦਾ ਰਹੇਗਾ ,ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। [caption id="attachment_484219" align="aligncenter" width="1280"]Bharat bandh : Farmer unions call Bharat Bandh today on completion 4 months of protest Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ[/caption] ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੂਰੇ ਦੇਸ਼ 'ਚ ਭਾਰਤ ਬੰਦ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ, ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ 'ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ। [caption id="attachment_484216" align="aligncenter" width="1280"]Bharat bandh : Farmer unions call Bharat Bandh today on completion 4 months of protest Bharat Bandh : ਗੁਰਦਾਸਪੁਰ 'ਚ ਅੱਜ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ , ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ[/caption] ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ 'ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਪੂਰੇ ਹੋਣ 'ਤੇ ਅੱਜ ਭਾਰਤ ਬੰਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ "ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ ਤਾਂ ਜੋ ਮੋਦੀ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ ਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ। - PTCNews


Top News view more...

Latest News view more...