Advertisment

Bharat bandh : ਹੁਸ਼ਿਆਰਪੁਰ ਟਾਂਡਾ 'ਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ

author-image
Shanker Badra
Updated On
New Update
Bharat bandh : ਹੁਸ਼ਿਆਰਪੁਰ ਟਾਂਡਾ 'ਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ
Advertisment
publive-image ਹੁਸ਼ਿਆਰਪੁਰ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ।
Advertisment
publive-image Bharat bandh : ਹੁਸ਼ਿਆਰਪੁਰ ਟਾਂਡਾ 'ਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ। ਜਿਸ ਤਹਿਤ ਕਿਸਾਨ ਅੱਜ ਨੇ ਸੜਕਾਂ ਅਤੇ ਰਾਜ ਮਾਰਗਾਂ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਜਦੋਂ ਤੱਕ ਤਿੰਨ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੇਂਦਰ ਸਰਕਾਰ ਵਿਰੁੱਧ ਧਰਨਾ ਜਾਰੀ ਰਹੇਗਾ। publive-image Bharat bandh : ਹੁਸ਼ਿਆਰਪੁਰ ਟਾਂਡਾ 'ਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਉਨ੍ਹਾਂ ਕਿਹਾ ਕਿ ਉਦੋਂ ਤੱਕ ਦੁਆਬਾ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਕਮੇਟੀ ਨੇ ਜਲੰਧਰ- ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪਾਵਰ ਹਾਊਸ ਰੋਡ ਟਾਂਡਾ ਵਿਖੇ ਧਰਨਾ ਲਗਾ ਕੇ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਅਤੇ ਵਿਦੇਸ਼ ਜਾਣ ਵਾਲਿਆਂ ਲਈ ਇੱਕ ਵੱਖਰਾ ਰਾਹ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਬਾਹਰ ਰੱਖਿਆ ਗਿਆ ਹੈ। publive-image Bharat bandh : ਹੁਸ਼ਿਆਰਪੁਰ ਟਾਂਡਾ 'ਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਓਧਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਦੇਸ਼-ਵਾਸੀਆਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ। -PTCNews publive-image-
parliament hoshiarpur farmers-protest bharat-bandh tanda farm-laws kisan-andolan bharat-bandh-today
Advertisment

Stay updated with the latest news headlines.

Follow us:
Advertisment