Fri, Apr 26, 2024
Whatsapp

ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ

Written by  Shanker Badra -- December 08th 2020 05:12 PM
ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ

ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ

ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ:ਲੋਹੀਆਂ ਖਾਸ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ ਬੰਦ ਦੌਰਾਨ ਐਂਬੂਲੈਂਸਾਂ ਸਮੇਤ ਹੋਰ ਐਮਰਜੈਂਸੀ ਸੇਵਾਵਾਂ ਨੂੰ ਚੱਲਦੀਆਂ ਰਹਿਣਗੀਆਂ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ 'ਚ ਪੂਰਨ ਸਮਰਥਨ ਮਿਲਿਆ ਹੈ। [caption id="attachment_456047" align="aligncenter" width="300"]Bharat Bandh : Farmers protest at Budhlada and Lohian Khas Against Farm Bills Bharat Bandh : ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ[/caption] ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 'ਭਾਰਤ ਬੰਦ' ਦੌਰਾਨ ਜਿਥੇ ਲੋਹੀਆਂ ਪੂਰਾ ਬੰਦ ਰਿਹਾ ਹੈ ,ਓਥੇ ਹੀ ਮੋਦੀ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਕਿਸਾਨ ਸੰਘਰਸ਼ ਕਮੇਟੀ ਦੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ, ਪ੍ਰਧਾਨ ਅਵਤਾਰ ਸਿੰਘ ਚੰਦੀ ਦੀ ਅਗਵਾਈ ਹੇਠ ਵਪਾਰ ਮੰਡਲ ਲੋਹੀਆਂ ਸਮੇਤ ਹੋਰ ਜਥੇਬੰਦੀਆਂ ਵੱਲੋਂ ਸ਼ਾਂਤੀਪੂਰਨ ਧਰਨੇ ਦਿੱਤੇ ਜਾ ਰਹੇ ਹਨ। ਜ਼ਿਲ੍ਹਾ ਮਾਨਸਾ ਦਾ ਸ਼ਹਿਰ ਬੁਢਲਾਡਾ ਵੀ ਮੁਕੰਮਲ ਬੰਦ ਰਿਹਾ ਹੈ। [caption id="attachment_456046" align="aligncenter" width="300"]Bharat Bandh : Farmers protest at Budhlada and Lohian Khas Against Farm Bills Bharat Bandh : ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ[/caption] ਇਸ ਦੌਰਾਨ ਦੁਕਾਨਾਂ ਤੇ ਕਾਰੋਬਾਰ ਬੰਦ ਰਹੇ ਹਨ। ਪੈਟਰੋਲ ਪੰਪ ਵੀ ਬੰਦ ਸਨ। ਪੰਜਾਬ ,ਹਰਿਆਣਾ ਅਤੇ ਰਾਜਸਥਾਨ ਦੀਆਂ ਸਾਰੀਆਂ ਮੰਡੀਆਂ ਬੰਦ ਸਨ ਪਰ ਵਿਆਹ ਦੇ ਪ੍ਰੋਗਰਾਮਾਂ ਨੂੰ ਬੰਦ ਕਰਨ ਤੋਂ ਛੋਟ ਦਿੱਤੀ ਗਈ ਹੈ। ਕਿਸਾਨ ਜੱਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ ਅਤੇ ਦਿੱਲੀ ਜਾਣ ਵਾਲੀਆਂ ਹੋਰ ਸੜਕਾਂ ਨੂੰ ਰੋਕ ਦੇਣਗੇ। [caption id="attachment_456045" align="aligncenter" width="300"]Bharat Bandh : Farmers protest at Budhlada and Lohian Khas Against Farm Bills Bharat Bandh : ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ 'ਤੇਬੁਢਲਾਡਾ ਤੇ ਲੋਹੀਆਂ ਪੂਰਾ ਬੰਦ ,ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ[/caption] ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ 13 ਦਿਨ ਬੀਤੇ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ। ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ 5 ਮੀਟਿੰਗਾਂ ਬੇਸਿੱਟ ਨਿਕਲੀਆਂ ਹਨ ਤੇ ਹੁਣ 9 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। -PTCNews


Top News view more...

Latest News view more...