Advertisment

ਖੇਤੀ ਕਾਨੂੰਨਾਂ ਵਿਰੁੱਧ ਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ

author-image
Shanker Badra
Updated On
New Update
ਖੇਤੀ ਕਾਨੂੰਨਾਂ ਵਿਰੁੱਧ ਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ
Advertisment
ਖੇਤੀ ਕਾਨੂੰਨਾਂ ਵਿਰੁੱਧ ਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12 ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਦੇ ਚਿਹਰਿਆਂ 'ਤੇ ਉਤਸ਼ਾਹ ਦੇਖ ਨੂੰ ਮਿਲ ਰਿਹਾ ਹੈ ਅਤੇ ਉਹ ਕਿਸੇ ਵੀ ਹਾਲਤ 'ਚ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ।
Advertisment
Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਵਿਰੁੱਧਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ publive-image ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਭਾਰਤ ਬੰਦ ਦੇ ਦਿਨ ਸਵੇਰ ਅੱਠ ਵਜੇ ਤੋਂ ਲੈ ਕੇ ਸ਼ਾਮ ਤੱਕ ਪੂਰਾ ਦੇਸ਼ ਬੰਦ ਰਹੇਗਾ। ਇਸ ਦੇ ਨਾਲ ਹੀ ਸਵੇਰ 8 ਵਜੇ ਤੋਂ ਲੈਕੇ ਦੁਪਹਿਰ ਤਿੰਨ ਵਜੇ ਤੱਕ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਰਹੇਗਾ। ਅਜਿਹੇ 'ਚ ਜੇਕਰ ਤੁਸੀਂ ਇਸ ਦਿਨ ਬਾਹਰ ਜਾਣ ਬਾਰੇ ਸੋਚ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋਂ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਵਿਰੁੱਧਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਨੂੰ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਸਾਥ ਮਿਲ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਵਿਰੁੱਧਸੰਘਣੀ ਧੁੰਦ ਅਤੇ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਦੱਸ ਦਈਏ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ 12 ਦਿਨ ਬੀਤੇ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ। ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ 5 ਮੀਟਿੰਗਾਂ ਬੇਸਿੱਟ ਨਿਕਲੀਆਂ ਹਨ ਤੇ ਹੁਣ 9 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਮੀਦ ਹੈ ਕਿ ਇਸ ਮੀਟਿੰਗ 'ਚ ਕੋਈ ਨਾ ਕੋਈ ਮਸਲੇ ਦਾ ਹੱਲ ਨਿਕਲ ਜਾਵੇਗਾ। -PTCNews publive-image-
punjab-news punjabi-news news-in-punjabi bharat-bandh delhi-farmer-protest dilli-chalo farmbill-2020 farmers-protest-delhi
Advertisment

Stay updated with the latest news headlines.

Follow us:
Advertisment