Sat, Apr 27, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ

Written by  Shanker Badra -- December 08th 2020 09:03 AM -- Updated: December 08th 2020 09:06 AM
ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 13ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਦੇ ਚਿਹਰਿਆਂ 'ਤੇ ਉਤਸ਼ਾਹ ਦੇਖ ਨੂੰ ਮਿਲ ਰਿਹਾ ਹੈ ਅਤੇ ਉਹ ਕਿਸੇ ਵੀ ਹਾਲਤ 'ਚ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ। [caption id="attachment_455919" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ[/caption] ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਅੱਜ ਸਵੇਰ ਅੱਠ ਵਜੇ ਤੋਂ ਲੈ ਕੇ ਸ਼ਾਮ ਤੱਕ ਪੂਰਾ ਦੇਸ਼ ਬੰਦ ਰਹੇਗਾ। ਇਸ ਦੇ ਨਾਲ ਹੀ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ ਤਿੰਨ ਵਜੇ ਤੱਕ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਰਹੇਗਾ। ਅਜਿਹੇ 'ਚ ਜੇਕਰ ਤੁਸੀਂ ਇਸ ਦਿਨ ਬਾਹਰ ਜਾਣ ਬਾਰੇ ਸੋਚ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋਂ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। [caption id="attachment_455920" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ[/caption] ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਨੂੰ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਸਾਥ ਮਿਲ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। [caption id="attachment_455918" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ, ਸਭ ਕੁੱਝ ਰਹੇਗਾ ਬੰਦ[/caption] ਦੱਸ ਦਈਏ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ 13 ਦਿਨ ਬੀਤੇ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ। ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ 5 ਮੀਟਿੰਗਾਂ ਬੇਸਿੱਟ ਨਿਕਲੀਆਂ ਹਨ ਤੇ ਹੁਣ 9 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉਮੀਦ ਹੈ ਕਿ ਇਸ ਮੀਟਿੰਗ 'ਚ ਕੋਈ ਨਾ ਕੋਈ ਮਸਲੇ ਦਾ ਹੱਲ ਨਿਕਲ ਜਾਵੇਗਾ। -PTCNews


Top News view more...

Latest News view more...