Thu, Apr 25, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ

Written by  Shanker Badra -- December 08th 2020 09:51 AM
ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਅੱਜ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮ ਤੱਕ ਪੂਰਾ ਦੇਸ਼ ਬੰਦ ਰਹੇਗਾ। ਇਸ ਦੇ ਨਾਲ ਹੀ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਤਿੰਨ ਵਜੇ ਤੱਕ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਰਹੇਗਾ। ਹਾਲਾਂਕਿ ਬੰਦ ਦੌਰਾਨ ਐਂਬੂਲੈਂਸਾਂ ਸਮੇਤ ਹੋਰ ਐਮਰਜੈਂਸੀ ਸੇਵਾਵਾਂ ਨੂੰ ਚੱਲਦੀਆਂ ਰਹਿਣਗੀਆਂ। [caption id="attachment_455931" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ[/caption] ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ 'ਚ ਪੂਰਨ ਸਮਰਥਨ ਮਿਲਿਆ ਹੈ। ਪੰਜਾਬ ਵਿੱਚ ਵੀ ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ ਅਤੇ ਬੰਦ ਦੌਰਾਨ ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਵੱਲੋਂ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਰਵਾਂ ਸਹਿਯੋਗ ਦਿੱਤਾ ਗਿਆ ਹੈ। [caption id="attachment_455933" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ[/caption] ਇਸ ਦੌਰਾਨ ਦੁਕਾਨਾਂ ਅਤੇ ਕਾਰੋਬਾਰ ਬੰਦ ਰਹਿਣਗੇ। ਪੈਟਰੋਲ ਪੰਪ ਵੀ ਬੰਦ ਰਹਿਣਗੇ। ਪੰਜਾਬ ,ਹਰਿਆਣਾ ਅਤੇ ਰਾਜਸਥਾਨ ਦੀਆਂ ਸਾਰੀਆਂ ਮੰਡੀਆਂ ਬੰਦ ਰਹਿਣਗੀਆਂ ਪਰ ਵਿਆਹ ਦੇ ਪ੍ਰੋਗਰਾਮਾਂ ਨੂੰ ਬੰਦ ਕਰਨ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ ਬੰਦ ਦੌਰਾਨ ਐਂਬੂਲੈਂਸਾਂ ਸਮੇਤ ਹੋਰ ਐਮਰਜੈਂਸੀ ਸੇਵਾਵਾਂ ਨੂੰ ਚੱਲਦੀਆਂ ਰਹਿਣਗੀਆਂ। ਕਿਸਾਨ ਜੱਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ ਅਤੇ ਦਿੱਲੀ ਜਾਣ ਵਾਲੀਆਂ ਹੋਰ ਸੜਕਾਂ ਨੂੰ ਰੋਕ ਦੇਣਗੇ। [caption id="attachment_455932" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ[/caption] ਇਸ ਦੇ ਨਾਲ ਹੀ ਅੱਜ ਬਹੁਤ ਸਾਰੀਆਂ ਬੈਂਕਿੰਗ ਯੂਨੀਅਨਾਂ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਤ ਹੋ ਸਕਦੀਆਂ ਹਨ। ਇਨ੍ਹਾਂ ਯੂਨੀਅਨਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀ ਸਮੱਸਿਆ ਨੂੰ ਖਤਮ ਕੀਤਾ ਜਾਵੇ। ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਪੰਜਾਬ ਨੇ ਕਿਹਾ ਹੈ ਕਿ ਪਿਛਲੇ ਬੁੱਕ ਵਿਆਹ ਅਤੇ ਦਾਅਵਿਆਂ ਨੂੰ ਛੱਡ ਕੇ ਸਾਰੇ ਹੋਟਲ, ਰਿਜ਼ੋਰਟ ਅਤੇ ਬਾਰ 8 ਦਸੰਬਰ ਨੂੰ ਬੰਦ ਰਹਿਣਗੇ। [caption id="attachment_455933" align="aligncenter" width="300"]Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਜਾਣੋਂ ਅੱਜ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ[/caption] ਉੱਥੇ ਹੀ ਇਸ ਨੂੰ ਵੇਖਦਿਆਂ ਮੰਗਲਵਾਰ ਸਵੇਰ ਤੋਂ ਬੱਸਾਂ ਦਾ ਸੰਚਾਲਨ ਬੰਦ ਰਹੇਗਾ। ਇਸ ਲਈ ਯਾਤਰੀ ਸੋਚ-ਸਮਝ ਕੇ ਸਫਰ 'ਤੇ ਜਾਣ ਲਈ ਨਿਕਲਣ, ਨਹੀਂ ਤਾਂ ਉਨ੍ਹਾਂ ਨੂੰ ਬੱਸ ਅੱਡਿਆਂ ਤੋਂ ਨਿਰਾਸ਼ ਹੋ ਕੇ ਵਾਪਸ ਜਾਣਾ ਪੈ ਸਕਦਾ ਹੈ।ਪ੍ਰਾਈਵੇਟ ਟਰਾਂਸਪੋਟਰਾਂ ਵਲੋਂ ਵੀ ਬੱਸਾਂ ਨਾ ਚਲਾਉਣ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਬੰਦ ਦੌਰਾਨ ਚੱਲਣ ਵਾਲੀਆਂ ਬੱਸਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। -PTCNews


Top News view more...

Latest News view more...