ਜਲੰਧਰ: ਬੰਦ ਦੌਰਾਨ ਪ੍ਰਦਰਸ਼ਨਕਾਰੀ ਨੂੰ ਗੱਡੀ ਨੇ ਮਾਰੀ ਟੱਕਰ

Bharat Bandh SC/St matter: ਜਲੰਧਰ: ਬੰਦ ਦੌਰਾਨ ਪ੍ਰਦਰਸ਼ਨਕਾਰੀ ਨੂੰ ਗੱਡੀ ਨੇ ਮਾਰੀ ਟੱਕਰ
Bharat Bandh SC/St matter: ਜਲੰਧਰ: ਬੰਦ ਦੌਰਾਨ ਪ੍ਰਦਰਸ਼ਨਕਾਰੀ ਨੂੰ ਗੱਡੀ ਨੇ ਮਾਰੀ ਟੱਕਰ

Bharat Bandh SC/St matter: ਜਲੰਧਰ: ਬੰਦ ਦੌਰਾਨ ਪ੍ਰਦਰਸ਼ਨਕਾਰੀ ਨੂੰ ਗੱਡੀ ਨੇ ਮਾਰੀ ਟੱਕਰ: ਜਲੰਧਰ ਬੰਦ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੂੰ ਇੱਕ ਗੱਡੀ ਨੇ ਬੁਰੀ ਤਰ੍ਹਾਂ ਟੱਕਰ ਮਾਰੀ, ਜਿਸ ਨਾਲ ਉਸਦੀ ਇੱਕ ਲੱਤ ਟੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੀੜਤ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਗੱਡੀ ਚਾਲਕ ਨੂੰ ਪੁਲਿਸ ਥਾਣਾ ਨੰਬਰ ਇੱਕ ਨੇ ਆਪਣੀ ਹਿਰਾਸਤ ‘ਚ ਲੈ ਲਿਆ ਹੈ ਅਤੇ ਮਾਮਲੇ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਐਸ.ਸੀ/ਐਸ.ਟੀ ਭਾਈਚਾਰੇ ਵੱਲੋਂ ਅੱਜ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ, ਸੁਪਰੀਮ ਕੋਰਟ ਵੱਲੋਂ ਇਸ ਐਕਟ ਦੇ ਹੋ ਰਹੇ ਦੁਰਉਪਯੋਗ ਦੇ ਚੱਲਦਿਆਂ ਇਸ ਦੀਆਂ ਸ਼ਰਤਾਂ ਨੂੰ ਨਰਮ ਕਰਨ ਦੀ ਗੱਲ ਕਹੀ ਗਈ ਸੀ।

—PTC News