ਡਰੱਗ ਕੇਸ ਵਿਚ ਗ੍ਰਿਫ਼ਤਾਰ ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ    

By Shanker Badra - November 23, 2020 12:11 pm

ਡਰੱਗ ਕੇਸ ਵਿਚ ਗ੍ਰਿਫ਼ਤਾਰ ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ: ਮੁੰਬਈ : ਡਰੱਗ ਕੇਸ ਵਿਚ ਗ੍ਰਿਫ਼ਤਾਰ ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਮੁਸ਼ਕਿਲਾਂ ਵਿਚ ਘਿਰਦੇ ਨਜ਼ਰ ਜਾ ਰਹੇ ਹਨ। ਡਰੱਗ ਮਾਮਲੇ 'ਚ ਗ੍ਰਿਫ਼ਤਾਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
Bharti Singh, husband Harsh’s bail hearing Court to delayed

ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਅਰਜ਼ੀ 'ਤੇਸੁਣਵਾਈ ਟਲੀ , ਜੇਲ੍ਹ 'ਚਕੱਟਣੀ ਪਵੇਗੀ ਅੱਜ ਦੀ ਰਾਤਦਰਅਸਲ 'ਚ ਭਾਰਤੀ ਸਿੰਘ ਤੇ ਹਰਸ਼ ਦੇ ਘਰ ਸ਼ਨੀਵਾਰ ਨੂੰ ਐੱਨ.ਸੀ.ਬੀ. ਨੇ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐੱਨ.ਸੀ.ਬੀ. ਵੱਲੋਂਡਰੱਗ ਕੇਸ ਵਿਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਨੂੰ ਐਤਵਾਰ ਨੂੰ ਕਿਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਭਾਰਤੀ ਸਿੰਘ ਤੇ ਹਰਸ਼ ਨੂੰ 14 ਦਿਨਾਂ ਲਈ ਯਾਨੀ ਕਿ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।

Bharti Singh, husband Harsh’s bail hearing Court to delayed ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਅਰਜ਼ੀ 'ਤੇਸੁਣਵਾਈ ਟਲੀ , ਜੇਲ੍ਹ 'ਚਕੱਟਣੀ ਪਵੇਗੀ ਅੱਜ ਦੀ ਰਾਤ

ਦੱਸ ਦਈਏ ਕਿ ਐਨ.ਸੀ.ਬੀ. ਵੱਲੋਂ 21 ਨਵੰਬਰ ਨੂੰ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਐਨ.ਸੀ.ਬੀ. ਵੱਲੋਂ ਹਰਸ਼ ਨੂੰ ਉਸ ਦੇ ਘਰੋਂ 86.5 ਗ੍ਰਾਮ ਗਾਂਜਾ ਬਰਾਮਦ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਖ਼ਬਰਾਂ ਮੁਤਾਬਕ ਹਰਸ਼ ਅਤੇ ਭਾਰਤੀ ਦੋਵਾਂ ਨੇ ਆਪਣੇ ਦਫ਼ਤਰ ਅਤੇ ਘਰ ਵਿਚ ਛਾਪੇਮਾਰੀ ਕਰਨ ਤੋਂ ਬਾਅਦ ਨਸ਼ਿਆਂ ਦਾ ਸੇਵਨ ਕਰਨਾ ਸਵੀਕਾਰ ਕੀਤਾ ਹੈ।ਐੱਨ.ਸੀ.ਬੀ. ਵੱਲੋਂ ਭਾਰਤੀ ਦੇ ਉਪਨਗਰੀ ਅੰਧੇਰੀ ਸਥਿਤ ਘਰ ਦੀ ਤਲਾਸ਼ੀ ਲਈ ਗਈ ਸੀ।

Bharti Singh, husband Harsh’s bail hearing Court to delayed ਕਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਅਰਜ਼ੀ 'ਤੇਸੁਣਵਾਈ ਟਲੀ , ਜੇਲ੍ਹ 'ਚਕੱਟਣੀ ਪਵੇਗੀ ਅੱਜ ਦੀ ਰਾਤ

ਦੱਸਣਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਪਿਛਲੇ ਕੁਝ ਸਮੇਂ ਤੋਂ ਬਾਲੀਵੁੱਡ ਨਾਲ ਜੁੜੇ ਲੋਕਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਐਨਸੀਬੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅਦਾਕਾਰ ਅਰਜੁਨ ਰਾਮਪਾਲ ਅਤੇ ਫਿਲਮ ਨਿਰਮਾਤਾ ਫਿਰੋਜ਼ ਨਾਡੀਆਡਵਾਲਾ ਦੇ ਘਰ ਵੀਡਰੱਗ ਦੀ ਜਾਂਚ ਦੇ ਸਬੰਧ ਵਿੱਚ ਛਾਪਾ ਮਾਰਿਆ ਸੀ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋਵੱਲੋਂ ਫ਼ਿਲਮ ਜਗਤ ਵਿਚ ਨਸ਼ੇ ਦੀ ਸਪਲਾਈ ਬਾਰੇ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਕੁਝ ਵਟਸਐਪ ਸੁਨੇਹਿਆਂ ਵਿਚ ਇਨ੍ਹਾਂ ਦਾ ਜ਼ਿਕਰ ਸੀ।

-PTCNews

adv-img
adv-img