ਤੇਜ਼ ਰਫਤਾਰ ਦਾ ਕਹਿਰ, ਕਾਰ ਅਤੇ ਮੋਟਰਸਾਈਕਲ ਦੀ ਟੱਕਰ, 7 ਜ਼ਖ਼ਮੀ

ਤੇਜ਼ ਰਫਤਾਰ ਦਾ ਕਹਿਰ, ਕਾਰ ਅਤੇ ਮੋਟਰਸਾਈਕਲ ਦੀ ਟੱਕਰ, 7 ਜ਼ਖ਼ਮੀ,ਭਵਾਨੀਗੜ੍ਹ: ਪੰਜਾਬ ‘ਚ ਆਏ ਦਿਨ ਤੇਜ਼ ਰਫਤਾਰ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਭਵਾਨੀਗੜ੍ਹ ਦੇ ਪਿੰਡ ਪੰਨਵਾਂ ‘ਚ ਵਾਪਰਿਆ, ਜਿਥੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ।

ਜਿਸ ਦੌਰਾਨ 4 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਕਾਰ ਚਾਲਕ ਜਸਵੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਾਏ ਸਿੰਘ ਵਾਲਾ, ਉਸ ਦੀ ਮਾਤਾ ਅਮਰਜੀਤ ਕੌਰ, ਪਤਨੀ ਅਮਨਦੀਪ ਕੌਰ ਅਤੇ ਭੈਣ ਸੋਮਜੀਤ ਕੌਰ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਹੋਰ ਪੜ੍ਹੋ:ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਬੱਚੀ ਸਮੇਤ 3 ਜਣਿਆਂ ਦੀ ਮੌਤ

ਜਿਨ੍ਹਾਂ ਨੂੰ ਮੌਕੇ ਤੋਂ ਇਲਾਜ ਲਈ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕਾਰ ਸਵਾਰ ਜ਼ਖ਼ਮੀਆਂ ਨੂੰ ਸੰਗਰੂਰ ਹਸਪਤਾਲ ਅਤੇ ਮੋਟਰਸਾਈਕਲ ਸਵਾਰ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ।

-PTC News