Fri, Apr 19, 2024
Whatsapp

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ

Written by  Riya Bawa -- August 20th 2021 05:26 PM -- Updated: August 20th 2021 05:34 PM
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਵੱਖ-ਵੱਖ ਯਾਦਗਾਰਾਂ ਸਥਾਪਿਤ ਹਨ, ਜੋ ਸਿੱਖ ਇਤਿਹਾਸ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਥਾਨ ਦਾ ਨਵੀਨੀਕਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬਾਨ ਨਾਲ ਵਿਚਾਰ ਕਰਕੇ ਗੁਰਦੁਆਰਾ ਸ਼ਹੀਦ ਬੁੰਗਾ ਦਾ ਨਵੀਨੀਕਰਨ ਕਰਨ ਦਾ ਫੈਸਲਾ ਕੀਤਾ ਸੀ, ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਅਹਿਮ ਅਸਥਾਨ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ਹੀਦੀ ਦਿੱਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ ਅਤੇ ਬਹੁਤ ਸਾਰੀ ਸੰਗਤ ਇਥੇ ਸ੍ਰੀ ਅਖੰਡ ਪਾਠ [caption id="attachment_518847" align="aligncenter" width="750"] ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ[/caption] ਸਾਹਿਬ ਦੀ ਸੇਵਾ ਲੈਣਾ ਚਾਹੁੰਦੀ ਹੈ। ਇਸ ਦੇ ਨਵੀਨੀਕਰਨ ਨਾਲ ਸੰਗਤਾਂ ਇਥੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਸਕਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਇਸ ਸੇਵਾ ਵਿਚ ਕਰਨਲ ਬਲਬੀਰ ਸਿੰਘ ਸਰਹਾਲੀ ਦੇ ਪਰਿਵਾਰ ਵੱਲੋਂ ਮਾਇਕ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਰਨਲ ਬਲਬੀਰ ਸਿੰਘ ਸਰਹਾਲੀ ਨੂੰ ਗੁਰੂ ਬਖ਼ਸ਼ਿਸ ਸਿਰੋੋਪਾਓ ਦੇ ਕੇ ਸਨਮਾਨਿਤ ਕੀਤਾ। [caption id="attachment_506741" align="alignnone" width="700"] bibi jagir kaur scholarship[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਸ. ਰਾਵਲ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਜਤਿੰਦਰ ਸਿੰਘ ਐਸਡੀਓ, ਸ. ਸ਼ਮਸ਼ੇਰ ਸਿੰਘ ਜੇਈ ਅਤੇ ਸੰਗਤਾਂ ਮੌਜੂਦ ਸਨ।


Top News view more...

Latest News view more...