Advertisment

ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ  

author-image
Shanker Badra
Updated On
New Update
ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ  
Advertisment
ਅੰਮ੍ਰਿਤਸਰ :  ਜੂਨ 1984 'ਚ ਵਾਪਰੇ ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ।ਘੱਲੂਘਾਰੇ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ। publive-image ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਤੇ ਹੋਰ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ ਹੈ।ਇਸ ਮੌਕੇ ਵੱਡੀ ਗਿਣਤੀ 'ਚ ਪੰਥਕ ਸ਼ਖ਼ਸੀਅਤਾਂ ਅਤੇ ਸਿੱਖ ਸੰਗਤਾਂ ਦੂਰੋਂ ਨੇੜਿਉਂ ਪੁੱਜੀਆਂ ਹੋਈਆਂ ਹਨ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ ਹੈ। publive-image ਘੱਲੂਘਾਰੇ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ, ਹਾਜ਼ਰ ਹਨ। publive-image ਘੱਲੂਘਾਰੇ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਮ ਸੰਦੇਸ਼ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜੂਨ 1984 ਵਿਚ ਜਨਰਲ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਭਾਰਤੀ ਫੌਜ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਕੇ ਇਸਨੂੰ ਢਹਿ ਢੇਰੀ ਕਰ ਦਿੱਤਾ ਸੀ। ਇਸ ਹਮਲੇ ਵਿਚ ਤਕਰੀਬਨ 800 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ। -PTCNews-
operation-blue-star sri-akal-takht-sahib sri-akhand-path-sahib operation-blue-star-37th-anniversary ghallughara-divas
Advertisment

Stay updated with the latest news headlines.

Follow us:
Advertisment