ਮੁੱਖ ਖਬਰਾਂ

ਪਾਵਨ ਸਰੂਪ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ

By Shanker Badra -- October 09, 2020 9:10 am -- Updated:Feb 15, 2021

ਪਾਵਨ ਸਰੂਪ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ:ਅੰਮ੍ਰਿਤਸਰ : ਸਾਲ 2016 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਵੱਲੋਂ ਅੱਜ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਖੰਡ ਪਾਠ ਸਾਹਿਬ ਦੇ ਪਾਠ ਜੋ ਬੀਤੇ ਦਿਨੀਂ ਅਰੰਭੇ ਗਏ ਸਨ ,ਉਨ੍ਹਾਂ ਦੇ ਅੱਜ ਭੋਗ ਪਾਏ ਜਾ ਰਹੇ ਹਨ।

ਅੰਮ੍ਰਿਤਸਰ : ਪਾਵਨ ਸਰੂਪ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬਦਾ ਪਿਆਭੋਗ

ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਹੈ। ਇਸ ਤੋਂ  ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਮੈਂਬਰਾਂ ਵਲੋਂ ਅੱਜ ਤੀਸਰੇ ਦਿਨ ਸਾਰਾਗੜ੍ਹੀ ਸਰਾਂ ਤੋਂ ਘੰਟਾ ਘਰ ਚੌਂਕ ਤੱਕ ਝਾੜੂ ਦੀ ਸੇਵਾ ਕੀਤੀ ਜਾਵੇਗੀ।

ਅੰਮ੍ਰਿਤਸਰ : ਪਾਵਨ ਸਰੂਪ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬਦਾ ਪਿਆਭੋਗ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਵਿਖੇ ਸਾਲ 2016 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ 'ਚ ਪਸ਼ਚਾਤਾਪ ਨਾ ਕਰਨ ਕਰਕੇ ਪੰਜ ਸਿੰਘ ਸਾਹਿਬਾਨ ਵਲੋਂ ਮੌਜੂਦਾ ਅੰਤਰਿਮ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ। ਪੰਜ ਸਿੰਘ ਸਾਹਿਬਾਨਾਂ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਤੋਂ ਸ਼ੁਰੂ ਕੀਤੀ ਸੀ।

ਅੰਮ੍ਰਿਤਸਰ : ਪਾਵਨ ਸਰੂਪ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬਦਾ ਪਿਆਭੋਗ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵੈ ਇੱਛਾ ਨਾਲ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਨੇ ਬੀਤੀ 18 ਸਤੰਬਰ ਨੂੰ ਨੈਤਿਕਤਾ ਦੇ ਆਧਾਰ 'ਤੇ ਖਿਮਾ ਯਾਚਣਾ ਕੀਤੀ ਸੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ ਤੇ ਪੰਜ ਸਿੰਘ ਸਾਹਿਬਾਨ ਵਲੋਂ ਮੌਜੂਦਾ ਅੰਤਰਿਮ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
-PTCNews

  • Share