Fri, Apr 26, 2024
Whatsapp

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Written by  Shanker Badra -- April 14th 2020 04:33 PM
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ:ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਅਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਕਰਫਿਊ ਕਾਰਨ ਬਿਲਕੁਲ ਸਾਦਾ ਢੰਗ ਨਾਲ ਸਜਾਏ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਇਤਿਹਾਸਕ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਪੰਜਵੇਂ ਪਾਤਸ਼ਾਹ ਜੀ ਵੱਲੋਂ ਮਨੁੱਖਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿਚ ਦਿੱਤੀ ਦੇਣ ਨੂੰ ਮਹਾਨ ਦੱਸਿਆ ਅਤੇ ਗੁਰਬਾਣੀ ਅਨੁਸਾਰ ਜੀਵਨ ਜੀਣ ਦੀ ਅਪੀਲ ਕੀਤੀ। -PTCNews


  • Tags

Top News view more...

Latest News view more...