Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

Written by  Shanker Badra -- December 14th 2020 10:54 AM
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। [caption id="attachment_457538" align="aligncenter" width="300"]Bhog of Sri Akhand Path Sahib the SAD 100th Foundation Day ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਸਥਾਪਨਾ ਦਿਵਸਦੇ ਸਬੰਧ 'ਚਸ੍ਰੀ ਆਖੰਡ ਪਾਠ ਸਾਹਿਬ ਦੇਪਾਏ ਗਏ ਭੋਗ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ ਸਨ ,ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। [caption id="attachment_457537" align="aligncenter" width="300"]Bhog of Sri Akhand Path Sahib the SAD 100th Foundation Day ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਸਥਾਪਨਾ ਦਿਵਸਦੇ ਸਬੰਧ 'ਚਸ੍ਰੀ ਆਖੰਡ ਪਾਠ ਸਾਹਿਬ ਦੇਪਾਏ ਗਏ ਭੋਗ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਾਣੀਕੇ ,ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ। [caption id="attachment_457536" align="aligncenter" width="300"]Bhog of Sri Akhand Path Sahib the SAD 100th Foundation Day ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਸਥਾਪਨਾ ਦਿਵਸਦੇ ਸਬੰਧ 'ਚਸ੍ਰੀ ਆਖੰਡ ਪਾਠ ਸਾਹਿਬ ਦੇਪਾਏ ਗਏ ਭੋਗ[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਥ ਦੀ ਨੁਮਾਇੰਦਾ ਅਤੇ ਸ਼ਹੀਦਾਂ ਦੀ ਜਥੇਬੰਦੀ, ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਸਥਾਪਨਾ ਦਿਵਸ ਨੂੰ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਨ ਤੋਂ ਇਲਾਵਾ, ਪਾਰਟੀ ਇਸ ਸੰਘਰਸ਼ 'ਚ ਇਸੇ ਤਰ੍ਹਾਂ ਡਟ ਕੇ ਸਹਿਯੋਗ ਜਾਰੀ ਰੱਖਣ ਲਈ ਵਚਨਬੱਧ ਹੈ। -PTCNews


Top News view more...

Latest News view more...