Wed, Dec 11, 2024
Whatsapp

ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ

Reported by:  PTC News Desk  Edited by:  Ravinder Singh -- April 08th 2022 01:02 PM
ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ

ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ

ਮੁਹਾਲੀ : ਮੁਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਭਾਰੀ ਸਫਲਤਾ ਹਾਸਲ ਹੋਈ ਹੈ। ਵਿਵੇਕਸ਼ੀਲ ਸੋਨੀ ਐਸਐਸਪੀ ਐਸ.ਏ.ਐਸ. ਨਗਰ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਦੇ ਵੱਖ-ਵੱਖ ਗਰੁੱਪਾਂ ਵਿਰੁੱਧ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਜੂਨ 2021 ਵਿੱਚ ਪੰਜਾਬ ਪੁਲਿਸ ਦੀ ਜਾਣਕਾਰੀ ਉਤੇ ਕਲਕੱਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਦੋ 30 ਬੋਰ ਚਾਇਨੀ ਪਿਸਤੌਲ ਤੇ 07 ਮੈਗਜ਼ੀਨਾਂ ਤੇ ਐਮਨੀਸ਼ਨ ਸਮੇਤ ਲੁਕਣ ਵਾਲੇ ਟਿਕਾਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੰਦਿਆ ਐਸਐਸਪੀ ਮੋਹਾਲੀ ਨੇ ਪ੍ਰੈਸ ਨੂੰ ਦੱਸਿਆ ਕਿ ਮੋਹਾਲੀ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ਉਤੇ ਹਰਬੀਰ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਤੇ ਅੰਮ੍ਰਿਤਪਾਲ ਸਿੰਘ ਉਰਫ ਸੱਤਾ ਪੁੱਤਰ ਗੁਰਮੁੱਖ ਸਿੰਘ ਵਾਸੀ ਬਜੀਦਪੁਰ ਥਾਣਾ ਬਸੀ ਪਠਾਣਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਖਰੜ ਵਿਖੇ ਲੁਕਣ ਟਿਕਾਣੇ ਬਣਾਏ ਹੋਏ ਹਨ। ਜਿਨ੍ਹਾਂ ਦੇ ਸਾਥੀ ਦੇ ਕੈਨੇਡਾ ਰਹਿੰਦੇ ਸਾਥੀ ਅਰਸਦੀਪ ਸਿੰਘ ਉਰਫ ਅਰਸ ਡੱਲਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਡੱਲਾ ਜਿਲਾ ਮੋਗਾ ਤੇ ਆਸਟ੍ਰੇਲੀਆ ਰਹਿੰਦੇ ਸਾਥੀ ਗੁਰਜੰਟ ਸਿੰਘ ਉਰਫ ਜੱਟਾ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਸੋਹਾਵੀ ਥਾਣਾ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੈਟ ਕਾਲਿੰਗ ਰਾਹੀਂ ਇਨ੍ਹਾਂ ਦੇ ਗਰੁੱਪ ਨੂੰ ਚਲਾ ਰਹੇ ਹਨ, ਜੋ ਵਿਦੇਸ਼ਾਂ ਤੋਂ ਨੋਟ ਕਾਲਿੰਗ ਕਰ ਕੇ ਕਾਰੋਬਾਰੀਆਂ ਨੂੰ ਫਿਰੌਤੀਆਂ ਦੇਣ ਲਈ ਧਮਕੀਆਂ ਦਿੰਦੇ ਹਨ ਤੇ ਇਨ੍ਹਾਂ ਦੇ ਇਕ ਦੂਜੇ ਨੂੰ ਸੁਨੇਹਾ ਲਗਾ ਕੇ ਕੰਟਰੋਲ ਰੂਮ ਦਾ ਕੰਮ ਕਰਦੇ ਹਨ। ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰਇਨ੍ਹਾਂ ਇਨਪੁਟਸ ਉਤੇ ਹਰਬੀਰ ਸਿੰਘ, ਅੰਮ੍ਰਿਤਪਾਲ ਸਿੰਘ ਸੱਤਾ, ਅਰਸਦੀਪ ਸਿੰਘ ਉਰਫ ਅਰਸ ਡੱਲਾ, ਗੁਰਜੰਟ ਸਿੰਘ ਜੰਟਾ ਤੇ ਇਨ੍ਹਾਂ ਦੇ ਹੋਰ ਸਾਥੀਆਂ ਵਿਰੁੱਧ ਮੁਕੱਦਮਾ ਥਾਣਾ ਸਿਟੀ ਖਰੜ ਦਰਜ ਕੀਤਾ ਗਿਆ ਤੇ ਇਸ ਗਿਰੋਹ ਵਿਰੁੱਧ ਮਿਲੀ ਇੰਨਪੁਟਸ ਦੇ ਆਧਾਰ ਉਤੇ ਖੂਫੀਆ ਆਪ੍ਰੇਸ਼ਨ ਚਲਾਇਆ ਗਿਆ ਤੇ ਟੈਕਨੀਕਲ ਤੇ ਜ਼ੁਬਾਨੀ ਮਿਲੀ ਇਤਲਾਹ ਦੇ ਆਧਾਰ ਉਤੇ ਬਰੀਕੀ ਨਾਲ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਕੁਲ ਮਿਤੀ 07.04.2022 ਨੂੰ ਭਾਗੋਮਾਜਰਾ ਖਾਲੀ ਫਲੈਟਾਂ ਤੋਂ ਹਰਬੀਰ ਸੋਹਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਪਾਸੇ ਦੋ 30 ਬੋਰ ਦੇ ਚਾਇਨੀ ਪਿਸਤੌਲ, 03 ਮੈਗਜ਼ੀਨ, ਚਾਰ 9 ਐਮ.ਐਮ ਪਿਸਤੌਲ ਦੇ ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਹੋਏ। ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰਐਸਐਸਪੀ ਮੋਹਾਲੀ ਨੇ ਗ੍ਰਿਫ਼ਤਾਰ ਕੀਤੇ ਗਏ ਹਰਬੀਰ ਸਿੰਘ ਬਾਰੇ ਜਾਣਕਾਰੀ ਦਿੱਤੀ ਕਿ ਇਹ ਸ਼ਖਸ ਪੇਸ਼ੇ ਵਜੋਂ ਪੰਜਾਬੀ ਗੀਤਕਾਰ ਤੇ ਗਾਇਕ ਵੀ ਹੈ ਅਤੇ ਇਹ ਪੰਜਾਬ ਪੁਲਿਸ ਦੀ ਸੂਚਨਾ ਉਤੇ ਕਲਕੱਤਾ ਵਿਖੇ ਹੋਏ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦਾ ਅਤੀ ਨੇੜਲਾ ਤੇ ਅਤੇ ਭਰੋਸੇਯੋਗ ਸਾਥੀ ਰਿਹਾ ਹੈ। ਜੈਪਾਲ ਸਿੰਘ ਨੇ ਵੱਡੀਆਂ ਡਕੈਤੀਆ ਮਾਰ ਕੇ ਅਤੇ ਵੱਡੇ ਕਾਰੋਬਾਰੀਆਂ ਤੋਂ ਵੱਡੀਆਂ ਫਿਰੌਤੀਆਂ ਲੈ ਕੇ ਬਹੁਤ ਸਾਰੀ ਜਾਇਦਾਦ ਹਰਬੀਰ ਸਿੰਘ ਤੇ ਇਸ ਦੇ ਰਿਸ਼ਤੇਦਾਰਾਂ ਦੇ ਨਾਮ ਖ਼ਰੀਦੀਆਂ ਹੋਈਆਂ ਸਨ। ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਮੁਕਾਬਲੇ ਵਿੱਚ ਮਾਰੇ ਜਾਣ ਉਤੇ ਇਹ ਗੀਤਕਾਰ ਗਾਇਕ ਗੈਂਗਸਟਰ ਜੂਨ 2021 ਤੋਂ ਹੀ ਫ਼ਰਾਰ ਚੱਲਿਆ ਆ ਰਿਹਾ ਸੀ। ਐਸਐਸਪੀ ਮੋਹਾਲੀ ਨੇ ਅੱਗੇ ਦੱਸਿਆ ਕਿ ਹਰਬੀਰ ਸਿੰਘ ਨੂੰ ਥਾਣਾ ਸਿਟੀ ਖਰੜ ਵਿੱਚ ਗ੍ਰਿਫ਼ਤਾਰ ਕਰ ਕੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ। ਉਸ ਦੇ ਸਾਥੀਆਂ ਦੀ ਤਲਾਸ਼ ਵਿੱਚ ਪੁਲਿਸ ਪਾਰਟੀਆਂ ਵੱਖ-ਵੱਖ ਥਾਵਾਂ ਉਤੇ ਭੇਜੀਆਂ ਗਈਂ ਹਨ। ਪੁਲਿਸ ਨੂੰ ਹਰਬੀਰ ਸਿੰਘ ਤੋਂ ਹੋਰ ਵੀ ਅਹਿਮ ਇਕਸਾਫ਼ ਹੋਣ ਦੀ ਉਮੀਦ ਹੈ। ਇਹ ਵੀ ਪੜ੍ਹੋ : ਪੈਟਰੋਲ ਮਹਿੰਗਾ ਹੋਣ 'ਤੇ ਪ੍ਰੇਮਿਕਾ ਨੂੰ ਮਿਲਣ ਨਹੀਂ ਜਾ ਰਿਹੈ ਪ੍ਰੇਮੀ, ਸੋਸ਼ਲ ਮੀਡੀਆ 'ਤੇ ਵਾਇਰਲ


Top News view more...

Latest News view more...

PTC NETWORK