Fri, Apr 19, 2024
Whatsapp

ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Written by  Riya Bawa -- September 13th 2021 08:14 PM -- Updated: September 13th 2021 08:15 PM
ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਅਹਿਮਦਾਬਾਦ: ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣਾ ਮੁੱਖ ਮੰਤਰੀ ਬਦਲ ਦਿੱਤਾ ਹੈ। ਭੁਪੇਂਦਰ ਪਟੇਲ ਨੇ ਸੋਮਵਾਰ ਨੂੰ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਭੁਪੇਂਦਰ ਪਟੇਲ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਭੁਪੇਂਦਰ ਪਟੇਲ ਦਾ ਨਾਂ ਸਾਰਿਆਂ ਨੂੰ ਹੈਰਾਨ ਕਰਨ ਵਾਲਾ ਸੀ। ਭੁਪੇਂਦਰ ਪਟੇਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਅਮਿਤ ਸ਼ਾਹ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਪ੍ਰਮੋਦ ਸਾਵੰਤ ਅਤੇ ਭਾਜਪਾ ਦੇ ਹੋਰ ਵੱਡੇ ਨੇਤਾ ਮੌਜੂਦ ਸਨ। Who is BJP leader Bhupendra Patel, Gujarat's new CM? - India News ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁਪੇਂਦਰ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਮੈਂ ਉਨ੍ਹਾਂ ਨੂੰ ਸਾਲਾਂ ਤੋਂ ਜਾਣਦਾ ਹਾਂ ਅਤੇ ਮੈਂ ਉਨ੍ਹਾਂ ਦਾ ਮਿਸਾਲੀ ਕੰਮ ਵੇਖਿਆ ਹੈ, ਭਾਵੇਂ ਉਹ ਭਾਜਪਾ ਸੰਗਠਨ ਵਿੱਚ ਹੋਵੇ ਜਾਂ ਸਿਵਲ ਪ੍ਰਸ਼ਾਸਨ ਅਤੇ ਸਮਾਜ ਸੇਵਾ ਵਿੱਚ।” ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵਿਜੇ ਰੂਪਾਨੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 59 ਸਾਲਾ ਭਾਜਪਾ ਆਗੂ ਭੁਪੇਂਦਰ ਪਟੇਲ ਨੂੰ ਐਤਵਾਰ ਨੂੰ ਗੁਜਰਾਤ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ। Bhupendra Patel to take oath as 17th Gujarat CM today, Amit Shah to attend ceremony | Latest News India - Hindustan Times -PTC News


Top News view more...

Latest News view more...