ਭੁਪਿੰਦਰ ਮਾਨ ਨੂੰ ਚਾਰ ਮੈਂਬਰੀ ਕਮੇਟੀ 'ਚ ਖੇਤੀ ਕਾਨੂੰਨਾਂ ਖਿਲਾਫ ਲੈਣਾ ਚਾਹੀਦਾ ਸੀ ਸਟੈਂਡ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਖੇਤੀ ਮਾਹਿਰ ਭੁਪਿੰਦਰ ਸਿੰਘ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਦੀ ਮੈਂਬਰਸ਼ਿਪ ਤੋਂ ਪਾਸੇ ਹੋ ਕੇ ਕਿਸਾਨ ਜਥੇਬੰਦੀਆਂ ਦਾ ਕੇਸ ਕਮਜ਼ੋਰ ਕਰਨ ਦੀ ਥਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿਚ ਸਟੈਂਡ ਲੈਣਾ ਚਾਹੀਦਾ ਸੀ। ਅਕਾਲੀ ਦਲ ਸੱਜੇ ਪੱਖੀ ਖੇਤੀ ਮਾਹਿਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਸ਼ੋਕ ਗੁਲਾਟੀ ਵੀ ਸਖ਼ਤੀ ਨਾਲ ਵਰਿ੍ਹਆ ਤੇ ਕਿਹਾ ਕਿ ਉਹਨਾਂ ਨੇ ਚਾਰ ਮੈਂਬਰੀ ਕਮੇਟੀ ਦੀ ਮੈਂਬਰਸ਼ਿਪ ਪ੍ਰਵਾਨ ਕਰ ਕੇ ਭੇਡ ਦੇ ਭੇਸ ਵਿਚ ਲੋਮੜੀ ਵਾਲਾ ਕੰਮ ਕੀਤਾ ਹੈ ਕਿਉਂਕਿ ਉਹ ਤਾਂ ਪਹਿਲਾਂ ਹੀ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲ ਰਹੇ ਸਨ ਤੇ ਇਹਨਾਂ ਨੂੰ ਭਾਰਤੀ ਖੇਤੀਬਾੜੀ ਲਈ 1991 ਦਾ ਦੌਰ ਕਰਾਰ ਦਿੱਤਾ ਸੀ। ਪੜ੍ਹੋ ਹੋਰ :ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਬਣਾਵੇ ਕੇਂਦਰ ਸਰਕਾਰ: ਮੁੱਖ ਮੰਤਰੀ ਪੰਜਾਬ