ਮੁੱਖ ਖਬਰਾਂ

ਭੁਪਿੰਦਰ ਸਿੰਘ ਹਨੀ ਨੂੰ ਮੁੜ 6 ਅਪ੍ਰੈਲ ਤੱਕ ਨਿਆਂਇਕ 'ਚ ਭੇਜਿਆ

By Ravinder Singh -- March 24, 2022 6:18 pm

ਚੰਡੀਗੜ੍ਹ : ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ੀ ਹੋਈ। ਅਦਾਲਤ ਨੇ ਸੁਣਵਾਈ ਕਰਦੇ ਹੋਏ 6 ਅਪ੍ਰੈਲ ਤੱਕ ਮੁੜ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਭੁਪਿੰਦਰ ਸਿੰਘ ਹਨੀ ਨੂੰ ਮੁੜ 6 ਅਪ੍ਰੈਲ ਤੱਕ ਨਿਆਂਇਕ 'ਚ ਭੇਜਿਆਸੂਤਰਾਂ ਮੁਤਾਬਕ ਇਨਫੋਰਸਮੈਂਟ ਡਾਇਰੈਕੋਰੇਟ ਹਨੀ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਭਾਣਜੇ ਭੁਪਿੰਦਰ ਹਨੀ ਨੂੰ ਈਡੀ ਨੇ ਤਿੰਨ ਫਰਵਰੀ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਸੀ।

ਭੁਪਿੰਦਰ ਸਿੰਘ ਹਨੀ ਨੂੰ ਮੁੜ 6 ਅਪ੍ਰੈਲ ਤੱਕ ਨਿਆਂਇਕ 'ਚ ਭੇਜਿਆਇਸ ਤੋਂ ਬਾਅਦ 11 ਫਰਵਰੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਕਾਬਿਲੇਗੌਰ ਹੈ ਕਿ ਈਡੀ ਦੇ ਛਾਪੇ ਵਿੱਚ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਘਰੋਂ ਕਰੋੜਾਂ ਰੁਪਏ ਤੇ ਮਹਿੰਗੀਆਂ ਵਸਤਾਂ ਬਰਾਮਦ ਹੋਈਆਂ ਸਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਧਿਰਾਂ ਨੇ ਕਾਂਗਰਸ ਦੇ ਆਗੂਆਂ ਦੀ ਅਲੋਚਨਾ ਕੀਤੀ ਸੀ।

ਭੁਪਿੰਦਰ ਸਿੰਘ ਹਨੀ ਨੂੰ ਮੁੜ 6 ਅਪ੍ਰੈਲ ਤੱਕ ਨਿਆਂਇਕ 'ਚ ਭੇਜਿਆਵਿਰੋਧੀ ਸਿਆਸੀ ਪਾਰਟੀਆਂ ਨੇ ਇਲਜ਼ਾਮ ਲਗਾਏ ਸਨ ਕਿ ਬਰਾਮਦ ਨਕਦੀ ਤੇ ਹੋਰ ਸਾਮਾਨ ਨਾਜਾਇਜ਼ ਮਾਈਨਿੰਗ ਤੋਂ ਕਮਾਇਆ ਗਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਨੂੰਨ ਆਪਣੀ ਕਾਰਵਾਈ ਕਰ ਰਿਹਾ ਹੈ। ਇਸ ਉਤੇ ਸਿਆਸਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਬਣਾਏਗੀ ਨਵੀਂ ਨੀਤੀ : ਕੈਬਨਿਟ ਮੰਤਰੀ ਬੈਂਸ

  • Share