ਹੋਰ ਖਬਰਾਂ

ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਰਿਆਣਾ 'ਚ ਕਾਂਗਰਸ ਵਿਧਾਇਕ ਦਲ ਦੇ ਬਣੇ ਨੇਤਾ

By Shanker Badra -- November 02, 2019 3:53 pm

ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਰਿਆਣਾ 'ਚ ਕਾਂਗਰਸ ਵਿਧਾਇਕ ਦਲ ਦੇ ਬਣੇ ਨੇਤਾ:ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨਣ ਤੋਂ ਕੁੱਝ ਦਿਨਾਂ ਬਾਅਦ ਕਾਂਗਰਸ ਨੇ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਕਾਂਗਰਸ ਨੇ ਹਰਿਆਣਾ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ।ਇਸ ਸੰਬੰਧੀ ਜਾਣਕਾਰੀ ਸੀਨੀਅਰ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ।

Bhupinder Singh Hooda appointed leader of Congress legislature party in Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਰਿਆਣਾ 'ਚ ਕਾਂਗਰਸ ਵਿਧਾਇਕ ਦਲ ਦੇ ਬਣੇ ਨੇਤਾ

ਹਰਿਆਣਾ 'ਚ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਦੇ ਨਾਂ 'ਤੇ ਮੋਹਰ ਲਗਾਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੇ ਸੰਬੰਧ 'ਚ ਕਾਂਗਰਸ ਜਨਰਲ ਸਕੱਤਰ ਗੁਲਾਮ ਨਬੀ ਆਜ਼ਾਦ ਨੇ ਦੱਸਿਆ ਹੈ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਹੈ।

Bhupinder Singh Hooda appointed leader of Congress legislature party in Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਰਿਆਣਾ 'ਚ ਕਾਂਗਰਸ ਵਿਧਾਇਕ ਦਲ ਦੇ ਬਣੇ ਨੇਤਾ

ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਦਫਤਰ 'ਚ ਹੋਈ ਇਸ ਬੈਠਕ 'ਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਰਿਆਣਾ 'ਚ ਪਾਰਟੀ ਮਾਮਲਿਆਂ ਦੇ ਮੁਖੀ ਗੁਲਾਮ ਨਬੀ ਆਜ਼ਾਦ, ਸੰਸਦ ਮੈਂਬਰ, ਅਖਿਲ ਭਾਰਤੀ ਕਾਂਗਰਸ ਕਮੇਟੀ ਦੁਆਰਾ ਨਿਯੁਕਤ ਕੀਤੇ ਗਏ ਸੁਪਰਵਾਇਜ਼ਰ ਅਤੇ ਸੰਸਦ ਮੈਂਬਰ ਮਧੂ ਸੂਦਨ ਮਿਸਤਰੀ ਵਿਸ਼ੇਸ਼ ਰੂਪ 'ਚ ਸ਼ਾਮਿਲ ਹੋਏ ਸਨ।
-PTCNews

  • Share