Sat, Apr 20, 2024
Whatsapp

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਗਠਨ

Written by  Joshi -- January 24th 2018 03:05 PM
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਗਠਨ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਗਠਨ

bibi jagir kaur announces delhi unit of istri akali dal • ਬੀਬੀ ਰਣਜੀਤ ਕੌਰ ਦਿੱਲੀ ਇਕਾਈ ਦੇ ਪ੍ਰਧਾਨ ਨਿਯੁਕਤ। ਚੰਡੀਗੜ: ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿੰਗ ਦੀ ਪੰਜਵੀ ਸੂਚੀ ਜਾਰੀ ਕਰਦਿਆਂ ਅੱਜ ਇਸਤਰੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਗਠਨ ਕਰ ਦਿੱਤਾ। bibi jagir kaur announces delhi unit of istri akali dal: ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਦਿੱਲੀ ਇਕਾਈ ਦਾ ਗਠਨ ਕਰ ਦਿੱਤਾ। ਉਹਨਾਂ ਦੱਸਿਆ ਕਿ ਸੁਚੀ ਅਨੁਸਾਰ ਬੀਬੀ ਪਰਕਾਸ਼ ਕੌਰ ਅਤੇ ਬੀਬੀ ਨਰਿੰਦਰ ਕੌਰ ਨੂੰ ਦਿੱਲੀ ਇਕਾਈ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ ਅਤੇ ਬੀਬੀ ਰਣਜੀਤ ਕੌਰ ਇਸਤਰੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਹੋਣਗੇ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਦਿੱਲੀ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਰਿੱਤੂ ਵੋਹਰਾ, ਬੀਬੀ ਅੰਮ੍ਰਿਤਾ ਸਿੰਘ ਅਤੇ ਬੀਬੀ ਕਮਲਜੀਤ ਕੌਰ ਸਿੱਧੂ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਕਾਲਕਾ, ਬੀਬੀ ਮਿਨੀ ਕੌਰ ਵਾਲੀਆ ਅਤੇ ਬੀਬੀ ਅਮਰਜੀਤ ਕੌਰ ਪਿੰਕੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। bibi jagir kaur announces delhi unit of istri akali dalਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਅਵਨੀਤ ਕੌਰ ਨੂੰ ਜਨਰਲ ਸਕੱਤਰ ਮੀਡੀਆ ਇੰਚਾਰਜ, ਬੀਬੀ ਹਰਪ੍ਰੀਤ ਕੌਰ ਅਤੇ ਬੀਬੀ ਗੰਗਾ ਕੌਰ ਜਨਰਲ ਸਕੱਤਰ ਹੋਣਗੇ। ਉਹਨਾਂ ਦੱਸਿਆ ਕਿ ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਸਵਰੂਪ ਨਗਰ ਨੂੰ ਦਿੱਲੀ ਇਕਾਈ ਦਾ ਜਾਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। bibi jagir kaur announces delhi unit of istri akali dal: ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਾਕੀ ਜਥੇਬੰਦਕ ਢਾਂਚਾ ਦਾ ਐਲਾਨ ਵੀ ਇਸੇ ਹਫਤੇ ਕਰ ਦਿੱਤਾ ਜਾਵੇਗਾ। —PTC News


Top News view more...

Latest News view more...