Sun, Jun 22, 2025
Whatsapp

ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

Reported by:  PTC News Desk  Edited by:  Shanker Badra -- July 29th 2021 05:16 PM
ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸਿਆਸਤ ਦੇ ਗਵਾਹ ਰਹੇ ਬੀਬੀ ਮਹਿੰਦਰ ਕੌਰ ਦਾ ਅਕਾਲ ਚਲਾਣਾ ਪੰਥਕ ਹਲਕਿਆਂ ਲਈ ਵੱਡਾ ਘਾਟਾ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸੰਘਰਸ਼ਸ਼ੀਲ ਜੀਵਨ ਸਮੇਂ ਬੀਬੀ ਮਹਿੰਦਰ ਕੌਰ ਦਾ ਸਾਥ ਉਨ੍ਹਾਂ ਦੇ ਪੰਥਕ ਜਜ਼ਬੇ ਦਾ ਤਰਜ਼ਮਾਨ ਆਖਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੇ ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਜਥੇਦਾਰ ਤਲਵੰਡੀ ਦੀਆਂ ਬੇਟੀਆਂ ਬੀਬੀ ਹਰਜੀਤ ਕੌਰ ਤੇ ਬੀਬੀ ਮਨਜੀਤ ਕੌਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ ਹੈ। -PTCNews


Top News view more...

Latest News view more...

PTC NETWORK
PTC NETWORK