Advertisment

ਟਿਕਰੀ ਬਾਰਡਰ 'ਤੇ ਵਾਪਰੀ ਘਟਨਾ ਦੇ ਪੀੜਤਾਂ ਲਈ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

author-image
Riya Bawa
Updated On
New Update
ਟਿਕਰੀ ਬਾਰਡਰ 'ਤੇ ਵਾਪਰੀ ਘਟਨਾ ਦੇ ਪੀੜਤਾਂ ਲਈ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
Advertisment
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿੱਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਟਿੱਪਰ ਵੱਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ ’ਚ ਬੈਠੀਆਂ ਤਿੰਨ ਔਰਤਾਂ ਦੀ ਮੌਤ ਅਤੇ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਵਾਪਰੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਆਪਣੀਆਂ ਹੱਕੀ ਮੰਗਾਂ ਖ਼ਾਤਰ ਲੰਮੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ, ਪਰ ਕੇਂਦਰ ਸਰਕਾਰ ਆਪਣੀ ਅੜੀ ਕਾਰਨ ਕਿਸਾਨੀ ਮਸਲਿਆਂ ਦਾ ਹੱਲ ਨਹੀਂ ਕਰ ਰਹੀ।
Advertisment
publive-image ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਨ੍ਹਾਂ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਵਾਪਰੀ ਘਟਨਾ ਅਤਿ ਦੁਖਦਾਈ ਹੈ, ਜਿਸ ਵਿਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋਈ ਹੈ ਅਤੇ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। publive-image ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੇ ਬਾਸ਼ਿੰਦੇ ਆਪਣੇ ਕੰਮ-ਕਾਜ ਛੱਡ ਕੇ ਸੜਕਾਂ ’ਤੇ ਕਿਉਂ ਬੈਠੇ ਹਨ, ਜਿਨ੍ਹਾਂ ਦੇ ਮਸਲੇ ਹੱਲ ਕਰਨਾ ਕੇਂਦਰ ਸਰਕਾਰ ਦਾ ਫ਼ਰਜ਼ ਹੈ। ਬੀਬੀ ਜਗੀਰ ਕੌਰ ਨੇ ਚਲਾਣਾ ਕਰ ਗਈਆਂ ਬੀਬੀਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। publive-image publive-image -PTC News-
bibi-jagir-kaur farmers tikri-border women-accident
Advertisment

Stay updated with the latest news headlines.

Follow us:
Advertisment