Advertisment

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਫੇ ਕੰਪਨੀ ਨੇ ਭੇਟ ਕੀਤਾ ਟਰੈਕਟਰ , SGPC ਨੂੰ ਸੌਂਪੀਆਂ ਚਾਬੀਆਂ

author-image
Shanker Badra
Updated On
New Update
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਫੇ ਕੰਪਨੀ ਨੇ ਭੇਟ ਕੀਤਾ ਟਰੈਕਟਰ , SGPC ਨੂੰ ਸੌਂਪੀਆਂ ਚਾਬੀਆਂ
Advertisment
ਅੰਮ੍ਰਿਤਸਰ : ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ ਵੱਲੋਂ ਮੈਸੀ ਫਰਗੂਸ਼ਨ ਟਰੈਕਟਰ ਭੇਟ ਕੀਤਾ ਗਿਆ। ਕੰਪਨੀ ਦੇ ਅਧਿਕਾਰੀ ਸ੍ਰੀ ਭਾਰਤਇੰਦੂ ਕਪੂਰ,ਇਕਬਾਲ ਸਿੰਘ ਸਾਹੀ, ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ। publive-image ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਫੇ ਕੰਪਨੀ ਨੇ ਭੇਟ ਕੀਤਾ ਟਰੈਕਟਰ , SGPC ਨੂੰ ਸੌਂਪੀਆਂ ਚਾਬੀਆਂ ਇਸ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਟੈਫੇ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ। publive-image ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਫੇ ਕੰਪਨੀ ਨੇ ਭੇਟ ਕੀਤਾ ਟਰੈਕਟਰ , SGPC ਨੂੰ ਸੌਂਪੀਆਂ ਚਾਬੀਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਟੈਫੇ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। -PTCNews-
bibi-jagir-kaur sri-darbar-sahib tractor tafe-company
Advertisment

Stay updated with the latest news headlines.

Follow us:
Advertisment