ਮੁੱਖ ਖਬਰਾਂ

ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

By Shanker Badra -- March 10, 2021 4:40 pm -- Updated:March 10, 2021 4:40 pm

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿਪਣੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਖ਼ਤ ਪ੍ਰਤੀਕਰਮ ਦਿੱਤਾ ਹੈ। ਬੀਬੀ ਜਗੀਰ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਸਿੱਖ ਰਵਾਇਤਾਂ ਦੇ ਖਿਲਾਫ ਬਿਆਨ ਦੇ ਰਿਹਾ ਹੈ।

Bibi Jagir Kaur replied to BJP leader Harjit Singh Grewal letter ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

ਪੜ੍ਹੋ ਹੋਰ ਖ਼ਬਰਾਂ : ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 8 ਲੋਕਾਂ ਦੀ ਮੌਤ

ਉਸ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੀ ਮਦਦ ਕਿਉਂ ਕਰ ਰਹੀ ਹੈ, ਉਸ ਦੀ ਧਰਮ ਪ੍ਰਤੀ ਅਗਿਆਨਤਾ ਦਾ ਪ੍ਰਗਟਾਵਾ ਹੈ। ਗਰੇਵਾਲ ਨੂੰ ਇਹ ਨਹੀਂ ਪਤਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾਂ ਹੀ ਸੇਵਾ ਕਾਰਜਾਂ ਨੂੰ ਪ੍ਰਮੁੱਖਤਾ ਦਿੱਤੀ ਅਤੇ ਸਮਾਜ ਨਾਲ ਖੜਨਾ ਸਿਖਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੈ ਅਤੇ ਗਰੇਵਾਲ ਨੂੰ ਆਪਣੀ ਨਸੀਹਤਾਂ ਕੋਲ ਰੱਖਣੀਆਂ ਚਾਹੀਦੀਆਂ ਹਨ।

Bibi Jagir Kaur replied to BJP leader Harjit Singh Grewal letter ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਸਾਨੀ ਨੂੰ ਵੱਡੀ ਵਡਿਆਈ ਦਿੱਤੀ ਅਤੇ ਖੁਦ ਖੇਤੀ ਕਰਕੇ ਮਾਰਗ ਦਰਸ਼ਨ ਕੀਤਾ। ਅੱਜ ਭਾਜਪਾ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਕਿਸਾਨੀ ਤਬਾਹੀ ਦੇ ਕਿਨਾਰੇ ਖੜ੍ਹੀ ਹੈ। ਅਜਿਹੇ ਸਮੇਂ ਹਰਜੀਤ ਸਿੰਘ ਗਰੇਵਾਲ ਨੂੰ ਕਿਸਾਨਾਂ ਨਾਲ ਖੜਨਾ ਚਾਹੀਦਾ ਹੈ ਨਾ ਕਿ ਕਿਸਾਨਾਂ ਦੀ ਮਦਦ ਕਰਨ ਵਾਲੀਆਂ ਜਥੇਬੰਦੀਆਂ ’ਤੇ ਸਵਾਲ ਕਰਨੇ ਚਾਹੀਦੇ ਹਨ।

Bibi Jagir Kaur replied to BJP leader Harjit Singh Grewal letter ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਖੜ੍ਹੀ ਰਹੇਗੀ। ਲੰਗਰ, ਰਹਿਣ ਲਈ ਪ੍ਰਬੰਧ, ਦਵਾਈਆਂ ਅਤੇ ਹੋਰ ਸੇਵਾਵਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੂੰ ਸਿੱਖ ਹੁੰਦਿਆਂ ਅਜਿਹੇ ਬਿਆਨ ਸੋਭਾ ਨਹੀਂ ਦਿੰਦੇ ਅਤੇ ਉਸ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।

ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

ਹਰਜੀਤ ਸਿੰਘ ਗਰੇਵਾਲ ਨੇ ਪੱਤਰ 'ਚ ਲਿਖਿਆ ਸੀ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਲਈ ਆਰਜ਼ੀ ਸ਼ੈਡ ਬਣਾ ਕੇ ਦੇਵੇਗੀ, ਪੱਖੇ ਮੁਹੱਈਆ ਕੀਤੇ ਜਾਣਗੇ ,ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ,  ਸ਼੍ਰੋਮਣੀ ਕਮੇਟੀ ਨੂੰ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ 'ਤੇ ਦਖਲ ਦੇਣਾ ਉਲਟ ਹੈ।

Bibi Jagir Kaur replied to BJP leader Harjit Singh Grewal letter ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ - ਗਰੇਵਾਲ ਨਸੀਹਤਾਂ ਕੋਲ ਰੱਖੇ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾਂ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਬੇਲੋੜੀ ਅਤੇ ਮੰਦਭਾਗੀ ਗੱਲ ਹੈ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਤੁਹਾਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣਾ ਚਾਹੀਦਾ ਹੈ।
-PTCNews

  • Share