Mon, Apr 29, 2024
Whatsapp

ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ PM ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

Written by  Shanker Badra -- November 13th 2021 09:24 AM
ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ PM ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ PM ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁੱਲ੍ਹ ਚੁੱਕੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨ੍ਹਾਂ ਸ਼ੱਕ ਕਰ ਦਿੱਤੀ ਗਈ ਹੈ ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ। -PTCNews


Top News view more...

Latest News view more...